‘ਆਪ’ MLA ਨੂੰ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ‘ਚ ਪੂਰਾ ਦਿਨ ਅਦਾਲਤ ‘ਚ ਖੜ੍ਹੇ ਰਹਿਣ ਦੀ ਸਜ਼ਾ ਸੁਣਾਈ

Spread the love

18 May 2023 :-

 

AAP Delhi MLA Convicted: ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਖਿਲੇਸ਼ ਪਤੀ ਤ੍ਰਿਪਾਠੀ ( akhilesh pati tripathi convicted) ਨੂੰ ਲਾਅ ਦੇ ਵਿਦਿਆਰਥੀ ਦੀ ਕੁੱਟਮਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੁਣ ਅਦਾਲਤ ਨੇ ਉਸ ਨੂੰ ਸਜ਼ਾ ਸੁਣਾਈ ਹੈ। ਦਿੱਲੀ ਦੀ ਅਦਾਲਤ ਨੇ ਅਖਿਲੇਸ਼ ਪਤੀ ਤ੍ਰਿਪਾਠੀ ਨੂੰ ਪੂਰਾ ਦਿਨ ਅਦਾਲਤ ਵਿੱਚ ਖੜ੍ਹੇ ਰਹਿਣ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਅਖਿਲੇਸ਼ ਪਤੀ ਤ੍ਰਿਪਾਠੀ ‘ਤੇ 30,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਜਾਣਕਾਰੀ ਅਨੁਸਾਰ ਜੁਰਮਾਨੇ ਦੀ ਰਕਮ ਵਿੱਚੋਂ 6500 ਰੁਪਏ ਅਦਾਲਤ ਵਿੱਚ ਜਮ੍ਹਾਂ ਕਰਵਾਉਣ ਅਤੇ 23500 ਰੁਪਏ ਸ਼ਿਕਾਇਤਕਰਤਾ ਨੂੰ ਦੇਣ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਅਖਿਲੇਸ਼ ਤ੍ਰਿਪਾਠੀ ਨੂੰ ਕੋਰਟ ਨੇ ਆਈਪੀਸੀ ਦੀ ਧਾਰਾ-323 ਦੇ ਤਹਿਤ ਦੋਸ਼ੀ ਠਹਿਰਾਇਆ ਸੀ।

(ਫਾਇਲ ਫੋਟੋ)

 

MORE LATEST NEWS METRO TIMES

 

Posted on 18th May 2023

Latest Post