ਉਚੇਰੀ ਪੜ੍ਹਾਈ ਲਈ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮਿਲੀ ਦੇਹ

Spread the love

 ਰਾਜਪੁਰਾ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

ਅਜਿਹੀ ਹੀ ਖ਼ਬਰ ਆਸਟ੍ਰੇਲੀਆ ਤੋਂ ਆਈ ਹੈ।  ਜਿਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਸਾਹਿਲ ਸ਼ਰਮਾ ਪੁੱਤਰ ਸੁਖਵਿੰਦਰ ਸ਼ਰਮਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 4 ਸਾਲ ਪਹਿਲਾਂ ਉਚੇਰੀ ਪੜ੍ਹਾਈ ਲਈ ਆਸਟ੍ਰੇਲੀਆ ਗਿਆ ਸੀ ਤੇ ਬੀਤੇ ਦਿਨੀਂ ਉਸ ਦੀ ਭੇਦਭਰੇ ਹਾਲਾਤਾਂ ਵਿਚ ਲਾਸ਼ ਮਿਲੀ ਹੈ।

ਮ੍ਰਿਤਕ ਬਾਹਰ ਆਪਣੇ ਮਾਮੇ ਦੇ ਮੁੰਡੇ ਨਾਲ ਰਹਿ ਰਿਹਾ ਸੀ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ- ਰੋ ਬੁਰਾ ਹਾਲ ਹੈ।  ਮ੍ਰਿਤਕ ਨੌਜਵਾਨ  ਰਾਜਪੁਰਾ ਦੇ ਅਧੀਨ ਪੈਂਦੇ ਪਿੰਡ  ਨੀਲਪੁਰ ਦੀ ਰਹਿਣ ਵਾਲਾ ਸੀ।

Posted on 1st June 2022

Latest Post