ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਪੰਜਾਬ ਵਿੱਚ ਲੱਗਣਗੇ ਸੈਮੀਕੰਡਕਟਰ ਪ੍ਰਾਜੈਕਟ, ਮੋਦੀ ਕੈਬਨਿਟ ਵੱਲੋਂ ਮਨਜ਼ੂਰੀ

ਸਰਕਾਰ ਦਾ ਮਕਸਦ ਹੈ ਕਿ ਦੇਸ਼ ਨੂੰ ਸੈਮੀਕੰਡਕਟਰ ਨਿਰਮਾਣ ਵਿੱਚ ਖੁਦਮੁਖਤਿਆਰ ਬਣਾਇਆ ਜਾਵੇ, ਤਾਂ ਜੋ ਵਿਦੇਸ਼ਾਂ ’ਤੇ ਨਿਰਭਰਤਾ ਘੱਟ ਹੋਵੇ। ਇਨ੍ਹਾਂ ਰਾਜਾਂ ਵਿੱਚ ਪ੍ਰਾਜੈਕਟ ਲੱਗਣ ਨਾਲ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਸਥਾਨਕ ਅਰਥਵਿਵਸਥਾ ਨੂੰ ਵੀ ਫਾਇਦਾ ਹੋਵੇਗਾ।

ਨਵੀਂ ਦਿੱਲੀ- ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਪੰਜਾਬ ਵਿੱਚ ਜਲਦੀ ਹੀ ਸੈਮੀਕੰਡਕਟਰ ਪ੍ਰਾਜੈਕਟ ਲੱਗਣ ਜਾ ਰਹੇ ਹਨ। ਇਹ ਪ੍ਰਾਜੈਕਟ ਭਾਰਤ ਵਿੱਚ ਇਲੈਕਟ੍ਰਾਨਿਕਸ ਅਤੇ ਚਿਪ ਮੈਨੂਫੈਕਚਰਿੰਗ ਖੇਤਰ ਨੂੰ ਮਜ਼ਬੂਤੀ ਦੇਣਗੇ। ਸਰਕਾਰ ਦਾ ਮਕਸਦ ਹੈ ਕਿ ਦੇਸ਼ ਨੂੰ ਸੈਮੀਕੰਡਕਟਰ ਨਿਰਮਾਣ ਵਿੱਚ ਖੁਦਮੁਖਤਿਆਰ ਬਣਾਇਆ ਜਾਵੇ, ਤਾਂ ਜੋ ਵਿਦੇਸ਼ਾਂ ’ਤੇ ਨਿਰਭਰਤਾ ਘੱਟ ਹੋਵੇ। ਇਨ੍ਹਾਂ ਰਾਜਾਂ ਵਿੱਚ ਪ੍ਰਾਜੈਕਟ ਲੱਗਣ ਨਾਲ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਸਥਾਨਕ ਅਰਥਵਿਵਸਥਾ ਨੂੰ ਵੀ ਫਾਇਦਾ ਹੋਵੇਗਾ।
ਇਹ ਪ੍ਰੋਜੈਕਟ ਓਡੀਸ਼ਾ, ਪੰਜਾਬ ਅਤੇ ਆਂਧਰਾ ਪ੍ਰਦੇਸ਼ ਵਿੱਚ ਸਥਾਪਿਤ ਕੀਤੇ ਜਾਣਗੇ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਵਿੱਚ ਕੁੱਲ 4,594 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਛੇ ਸੈਮੀਕੰਡਕਟਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਹੁਣ ਚਾਰ ਹੋਰ ਜੋੜਨ ਨਾਲ ਇਹ ਗਿਣਤੀ 10 ਹੋ ਗਈ ਹੈ। ਭਾਰਤ ਨੂੰ ਚਿੱਪ ਨਿਰਮਾਣ ਵਿੱਚ ਸਵੈ-ਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇਸ ਕਦਮ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਇਸ ਨਾਲ ਪੰਜਾਬ ਵਿੱਚ ਇਲੈਕਟ੍ਰਾਨਿਕਸ ਅਤੇ ਚਿਪ ਨਿਰਮਾਣ ਖੇਤਰ ਨੂੰ ਵੱਡਾ ਬਲ ਮਿਲੇਗਾ। ਸਰਕਾਰ ਦਾ ਕਹਿਣਾ ਹੈ ਕਿ ਇਹ ਪ੍ਰਾਜੈਕਟ ਦੇਸ਼ ਨੂੰ ਸੈਮੀਕੰਡਕਟਰ ਮੈਨੂਫੈਕਚਰਿੰਗ ਵਿੱਚ ਆਤਮਨਿਰਭਰ ਬਣਾਉਣ ਵੱਲ ਇਕ ਮਹੱਤਵਪੂਰਣ ਕਦਮ ਹੈ। ਇਸ ਨਾਲ ਰਾਜ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਹੋਵੇਗਾ, ਹਜ਼ਾਰਾਂ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਸਥਾਨਕ ਉਦਯੋਗਾਂ ਨੂੰ ਵੀ ਮਜ਼ਬੂਤੀ ਮਿਲੇਗੀ।
ਡਿਜੀਟਲ ਇੰਡੀਆ ਦੇ ਦ੍ਰਿਸ਼ਟੀਕੋਣ ਨੂੰ ਮਜ਼ਬੂਤ ਕੀਤਾ ਜਾਵੇਗਾ
ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਸੈਮੀਕੰਡਕਟਰ ਸੈਕਟਰ ਵਿੱਚ ਇਹ ਨਿਵੇਸ਼ ਨਾ ਸਿਰਫ਼ ਤਕਨੀਕੀ ਸਮਰੱਥਾ ਵਧਾਏਗਾ ਬਲਕਿ ਡਿਜੀਟਲ ਇੰਡੀਆ ਦੇ ਦ੍ਰਿਸ਼ਟੀਕੋਣ ਨੂੰ ਵੀ ਮਜ਼ਬੂਤ ਕਰੇਗਾ। ਇਨ੍ਹਾਂ ਪ੍ਰੋਜੈਕਟਾਂ ਤਹਿਤ ਆਧੁਨਿਕ ਉਤਪਾਦਨ ਯੂਨਿਟ ਸਥਾਪਤ ਕੀਤੇ ਜਾਣਗੇ, ਜਿਸ ਨਾਲ ਇਲੈਕਟ੍ਰਾਨਿਕਸ, ਆਟੋਮੋਬਾਈਲ ਅਤੇ ਰੱਖਿਆ ਵਰਗੇ ਖੇਤਰਾਂ ਵਿੱਚ ਦੇਸ਼ ਦੀ ਵਿਦੇਸ਼ੀ ਦੇਸ਼ਾਂ ‘ਤੇ ਨਿਰਭਰਤਾ ਘਟੇਗੀ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਇਹ ਪ੍ਰੋਜੈਕਟ ਸਥਾਨਕ ਤੌਰ ‘ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਗੇ ਅਤੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਗੇ।
ਲਏ ਗਏ 3 ਵੱਡੇ ਫੈਸਲੇ
ਕੈਬਨਿਟ ਮੀਟਿੰਗ ਵਿੱਚ, ਨਾ ਸਿਰਫ਼ ਸੈਮੀਕੰਡਕਟਰ ਸੈਕਟਰ ‘ਤੇ, ਸਗੋਂ ਹੋਰ ਮਹੱਤਵਪੂਰਨ ਖੇਤਰਾਂ ‘ਤੇ ਵੀ ਫੈਸਲੇ ਲਏ ਗਏ। ਮੀਟਿੰਗ ਵਿੱਚ ਤਿੰਨ ਵੱਡੇ ਫੈਸਲੇ ਲਏ ਗਏ। ਪਹਿਲਾ, ਚਾਰ ਨਵੇਂ ਸੈਮੀਕੰਡਕਟਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ। ਦੂਜਾ, ਲਖਨਊ ਮੈਟਰੋ ਦੇ ਫੇਜ਼-1ਬੀ ਨੂੰ ਹਰੀ ਝੰਡੀ ਮਿਲ ਗਈ, ਜੋ ਸ਼ਹਿਰ ਦੇ ਟ੍ਰੈਫਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗਾ। ਤੀਜਾ, ਸਾਫ਼ ਅਤੇ ਹਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਟੈਟੋ-II ਪਣਬਿਜਲੀ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਤਿੰਨਾਂ ਫੈਸਲਿਆਂ ਨੂੰ ਦੇਸ਼ ਦੇ ਬੁਨਿਆਦੀ ਢਾਂਚੇ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕਦਮ ਮੰਨਿਆ ਜਾ ਰਿਹਾ ਹੈ।
METRO TIMES