ਕਪਿਲ ਸ਼ਰਮਾ ਦੀ ਫਿਲਮ ‘zwigato’ ਦੀ ਪਹਿਲੇ ਦਿਨ ਦੀ ਕਮਾਈ..
ਨੰਦਿਤਾ ਦਾਸ ਦੁਆਰਾ ਨਿਰਦੇਸ਼ਿਤ ‘ਜ਼ਵਿਗਾਟੋ’ 17 ਮਾਰਚ ਨੂੰ ਰਿਲੀਜ਼ ਹੋਈ ਹੈ।ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਦਰਸ਼ਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਫਿਲਮ ਦੇ ਮੁੱਖ ਅਦਾਕਾਰ ਕਪਿਲ ਸ਼ਰਮਾ ਅਤੇ ਸ਼ਹਾਨਾ ਗੋਸਵਾਮੀ ਹਨ। ਹੁਣ ਜਦੋਂ ਫਿਲਮ ਸਿਨੇਮਾਘਰਾਂ ਵਿੱਚ ਪਹੁੰਚ ਗਈ ਹੈ| ‘ਜ਼ਵਿਗਾਟੋ’ ਦੇ ਓਪਨਿੰਗ ਡੇ ਕਲੈਕਸ਼ਨ ਨੇ ਨਿਰਮਾਤਾਵਾਂ ਨੂੰ ਵੱਡਾ ਝਟਕਾ ਦਿੱਤਾ ਹੈ।
ਉਂਝ ਤਾਂ ਉਮੀਦ ਕੀਤੀ ਜਾ ਰਹੀ ਸੀ ਕਿ ਕਪਿਲ ਸ਼ਰਮਾ ਦੀ ਫਿਲਮ ‘ਜ਼ਵਿਗਾਟੋ’ ਪਹਿਲੇ ਦਿਨ ਇਕ ਕਰੋੜ ਦੀ ਕਮਾਈ ਕਰੇਗੀ, ਪਰ ਪਹਿਲੇ ਦਿਨ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਕਾਫੀ ਹੈਰਾਨ ਕਰਨ ਵਾਲੇ ਹਨ। ਸੈਕਲਿਨ ਦੀ ਰਿਪੋਰਟ ਮੁਤਾਬਕ ‘ਜ਼ਵਿਗਾਟੋ’ ਨੇ ਰਿਲੀਜ਼ ਦੇ ਪਹਿਲੇ ਦਿਨ ਸਿਰਫ 50 ਲੱਖ ਦਾ ਕਾਰੋਬਾਰ ਕੀਤਾ ਹੈ। ਇਹ ਅੰਕੜੇ ਕਾਫੀ ਨਿਰਾਸ਼ਾਜਨਕ ਹਨ।
ਕਪਿਲ ਸ਼ਰਮਾ ਦੀ ਫਿਲਮ ਜ਼ਵਿਗਾਟੋ ਦੀ ਪਹਿਲੇ ਦਿਨ ਦੀ ਕਮਾਈ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ
Posted on 21st March 2023