ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ, ਸਾਲ ਪਹਿਲਾਂ ਹੋਇਆ ਸੀ ਵਿਆਹ

Spread the love

ਅੰਮ੍ਰਿਤਸਰ: ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ ‘ਤੇ ਹੀ ਸਿਆਸਤ ਹੁੰਦੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖੁਦਕੁਸ਼ੀਆਂ (Farmer commits suicide) ਕਰ ਰਹੇ ਹਨ। ਇਸੇ ਕੜੀ ਵਿਚ ਅੱਜ ਇਕ ਹੋਰ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਮੌਤ ਨੂੰ ਗਲੇ ਲਗਾ ਲਿਆ ਹੈ।

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਕਾਂਕੜ ਵਿਖੇ ਨੌਜਵਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਪ੍ਰੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ। ਉਸ ਦੀ ਉਮਰ ਸਿਰਫ 24 ਸਾਲ ਸੀ। ਨਵਪ੍ਰੀਤ ਦਾ ਅਜੇ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਨਵਪ੍ਰੀਤ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਹੈ ਜਿਸ ਵਿਚ ਉਸ ਨੇ ਦੱਸਿਆ ਹੈ ਕਿ ਉਹ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ 6 ਮਹੀਨੇ ਪਹਿਲਾਂ ਨਵਪ੍ਰੀਤ ਦੇ ਪਿਤਾ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਆਪਣੀ ਜਾਨ ਲੈ ਲਈ ਸੀ ਤੇ ਹੁਣ ਇਹੀ ਖੌਫਨਾਕ ਕਦਮ ਉਸ ਵੱਲੋਂ ਚੁੱਕਿਆ ਗਿਆ ਤੇ ਬੀਤੇ ਦਿਨੀਂ ਨਵਪ੍ਰੀਤ ਨੇ ਜ਼ਹਿਰੀਲੀ ਦਵਾਈ ਲਈ ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਥੇ ਹੀ ਉਸ ਦੀ ਮੌਤ ਹੋ ਗਈ।

Posted on 3rd June 2022

Latest Post