ਕੇਂਦਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਚੋਖਾ ਵਾਧਾ..
ਕੇਂਦਰ ਸਰਕਾਰ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (minimum support price) ਵਿਚ ਵਾਧਾ ਕੀਤਾ ਹੈ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਹ ਕਦਮ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਲਈ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਹੈ।ਮੰਤਰੀ ਮੰਡਲ ਨੇ 2023-24 ਲਈ ਝੋਨੇ ਦੇ ਐਮਐਸਪੀ ਵਿੱਚ 143 ਰੁਪਏ ਦਾ ਵਾਧਾ ਕੀਤਾ ਹੈ। ਝੋਨੇ ਦਾ ਐਮਐਸਪੀ 2040 ਤੋਂ ਵਧਾ ਕੇ 2183 ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਮੂੰਗ ਦੇ ਐਮਐਸਪੀ ਵਿੱਚ ਸਭ ਤੋਂ ਵੱਧ ਵਾਧਾ ਕੀਤਾ ਗਿਆ ਹੈ।
MORE LATEST NEWS ON METRO TIMES
Posted on 8th June 2023