ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਕਰਜ਼ਾ ਸੀਮਾ ’ਚ ਕਟੌਤੀ..

Spread the love

ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਕਰਜ਼ਾ ਸੀਮਾ ’ਚ ਕਟੌਤੀ..

ਕੇਂਦਰ ਸਰਕਾਰ ਨੇ ਹੁਣ ਕਰਜ਼ੇ ਦੇ ਜਾਲ ’ਚ ਫਸੇ ਪੰਜਾਬ ਨੂੰ ਇੱਕ ਹੋਰ ਵਿੱਤੀ ਝਟਕਾ ਦੇ ਦਿੱਤਾ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਸੀਮਾ ਵਿਚ 18,000 ਕਰੋੜ ਰੁਪਏ ਦੀ ਵੱਡੀ ਕਟੌਤੀ ਕਰ ਦਿੱਤੀ ਹੈ। ਪੰਜਾਬ ਦੀ ਆਪਣੇ ਕੁੱਲ ਘਰੇਲੂ ਉਤਪਾਦ ਦਾ ਤਿੰਨ ਫ਼ੀਸਦੀ ਤੱਕ ਕਰਜ਼ਾ ਚੁੱਕਣ ਦੀ ਸੀਮਾ ਹੈ ਜੋ ਕਿ ਸਾਲਾਨਾ 39,000 ਕਰੋੜ ਰੁਪਏ ਬਣਦੀ ਹੈ।

ਕੇਂਦਰ ਸਰਕਾਰ ਨੇ ਹੁਣ ਪੰਜਾਬ ਦੀ ਕਰਜ਼ਾ ਚੁੱਕਣ ਦੀ ਸੀਮਾ ਵਿਚ 18,000 ਕਰੋੜ ਦੀ ਸਾਲਾਨਾ ਕਟੌਤੀ ਕਰ ਦਿੱਤੀ ਹੈ ਜਿਸ ਦਾ ਮਤਲਬ ਹੈ ਕਿ ਹੁਣ ਪੰਜਾਬ ਸਰਕਾਰ ਸਾਲਾਨਾ 21,000 ਕਰੋੜ ਰੁਪਏ ਦਾ ਹੀ ਕਰਜ਼ਾ ਚੁੱਕ ਸਕੇਗੀ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਪਹਿਲਾਂ ਹੀ ਕੌਮੀ ਸਿਹਤ ਮਿਸ਼ਨ ਦੇ ਕਰੀਬ 800 ਕਰੋੜ ਦੇ ਫ਼ੰਡ ਰੋਕੀ ਬੈਠੀ ਹੈ। ਕੇਂਦਰ ਵੱਲੋਂ ਇਤਰਾਜ਼ ਕੀਤਾ ਸੀ ਕਿ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਨਾਮ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ ਅਤੇ ਇਨ੍ਹਾਂ ਇਮਾਰਤਾਂ ’ਤੇ ਸੀਐਮ ਭਗਵੰਤ ਮਾਨ ਦੀ ਤਸਵੀਰ ਲਾਈ ਗਈ ਹੈ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਇਹ ਮਾਮਲਾ ਕੇਂਦਰ ਕੋਲ ਉਠਾ ਚੁੱਕੇ ਹਨ। ਦਿਹਾਤੀ ਵਿਕਾਸ ਫ਼ੰਡਾਂ ਦੇ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਵੀ ਕੇਂਦਰ ਸਰਕਾਰ ਨੇ ਹਾਲੇ ਤੱਕ ਪੰਜਾਬ ਨੂੰ ਜਾਰੀ ਨਹੀਂ ਕੀਤੇ ਹਨ।

MORE LATEST NEWS ON METRO NEWS FACEBOOK

Posted on 3rd June 2023

Latest Post