ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡਿਆ..

Spread the love

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡਿਆ..

ਗਿਆਨੀ ਹਰਪ੍ਰੀਤ ਸਿੰਘ (jathedar harpreet singh) ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਦੇ ਨਵੇਂ ਜਥੇਦਾਰ ਹੋਣਗੇ।

ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ। ਕੁਝ ਅਕਾਲੀ ਆਗੂਆਂ ਵੱਲੋਂ ਵੀ ਇਸ ਬਾਰੇ ਸਵਾਲ ਚੁੱਕੇ ਸਨ।

 

 

MORE LATEST NEWS ON METRO TIMES

Posted on 17th June 2023

Latest Post