ਤਰਨਤਾਰਨ ‘ਚ ਵਾਪਰੀ ਵੱਡੀ ਵਾਰਦਾਤ, ਸੁੱਤੀ ਹੋਈ ਪਤਨੀ ਦਾ ਕਤਲ ਕਰ ਪਤੀ ਨੇ ਖ਼ੁਦ ਨੂੰ ਮਾਰੀ ਗੋਲੀ

Spread the love

ਤਰਨਤਾਰਨ ਦੇ ਪਿੰਡ ਕੋਟ ਦਾਤਾ ਵਿਖੇ ਅੱਜ ਖੌਫਨਾਕ ਵਾਰਦਾਤ ਵਾਪਰੀ ਜਿਥੇ ਪਤੀ ਨੇ ਪਤਨੀ ਦਾ ਕਤਲ ਕਰਕੇ ਫਿਰ ਖੁਦ ਨੂੰ ਗੋਲੀ ਮਾਰ ਲਈ। ਕਤਲ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪਰਮਜੀਤ ਕੌਰ ਤੇ ਇੰਦਰਜੀਤ ਸਿੰਘ ਦਾ ਵਿਆਹ ਲਗਭਗ 8 ਸਾਲ ਪਹਿਲਾਂ ਹੋਇਆ ਸੀ ਤੇ ਉਨ੍ਹਾਂ ਦੀ ਇੱਕ ਧੀ ਵੀ ਹੈ ਪਰ ਪਿਛਲੇ ਲਗਭਗ ਇੱਕ ਸਾਲ ਤੋਂ ਆਪਣੇ ਪੇਕੇ ਘਰ ਰਹਿ ਰਹੀ ਸੀ।

ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਗੁੱਸੇ ਵਿਚ ਆਏ ਪਤੀ ਇੰਦਰਜੀਤ ਸਿੰਘ ਨੇ ਸੁੱਤੀ ਪਈ ਪਤਨੀ ਪਰਮਜੀਤ ਕੌਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਸ ਤੋਂ ਬਾਅਦ ਫਿਰ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਗਈ, ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹੈ ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਇੰਦਰਜੀਤ ਸਿੰਘ ਵੱਲੋਂ ਲਗਾਤਾਰ ਉਨ੍ਹਾਂ ਦੀ ਧੀ ‘ਤੇ ਕਿਸੇ ਨਾਲ ਨਾਜਾਇਜ਼ ਸਬੰਧ ਦੇ ਇਲਜ਼ਾਮ ਲਗਾਏ ਜਾ ਰਹੇ ਸਨ, ਜਿਸ ਦੇ ਚੱਲਦਿਆਂ ਉਸ ਵੱਲੋਂ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਬੀਤੀ ਰਾਤ ਲਗਭਗ 12 ਵਜੇ ਪਤੀ ਆਪਣੇ ਸਹੁਰੇ ਪਰਿਵਾਰ ਦਾਖਲ ਹੋਇਆ ਤੇ ਉਥੇ ਗੋਲੀ ਮਾਰ ਕੇ ਪਤਨੀ ਦਾ ਕਤਲ ਕਰ ਦਿੱਤਾ ਤੇ ਇਸ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਗਏ। ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਕਿ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀ ਪਾਏ ਜਾਣ ‘ਤੇ ਇੰਦਰਜੀਤ ਸਿੰਘ ਖਿਲਾਫ ਕਾਰਵਾਈ ਕੀਤੀ ਜਾਵੇਗੀ। ਵਾਰਦਾਤ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ ਤੇ ਪਰਿਵਾਰ ਦਾ ਰੋ-ਰੋਕ ਕੇ ਬੁਰਾ ਹਾਲ ਹੈ।

Posted on 13th May 2022

Latest Post