ਦਿੱਲੀ ਵੱਲ ਵਧੇ ਕਿਸਾਨ ਤੇ ਖਾਪ ਪੰਚਾਇਤਾਂ, ਸਿੰਘੂ ਬਾਰਡਰ ‘ਤੇ ਪੁਲਿਸ ਤੇ ਪੈਰਾਮਿਲਟਰੀ ਫੋਰਸ ਤਾਇਨਾਤ
ਜੰਤਰ-ਮੰਤਰ ਵਿਖੇ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਪਹਿਲਵਾਨ ਇੱਕ ਨਾਬਾਲਗ ਸਮੇਤ ਸੱਤ ਪਹਿਲਵਾਨਾਂ ਦੇ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਡਬਲਯੂਐਫਆਈ ਮੁਖੀ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।
ਵਿਰੋਧ ਕਰ ਰਹੇ ਪਹਿਲਵਾਨਾਂ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ ਅਤੇ ਹੁਣ ਇਸ ਸੂਚੀ ਵਿੱਚ ਖਾਪ ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਦਾ ਨਾਂ ਵੀ ਜੁੜ ਗਿਆ ਹੈ। ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੇ ਆਗੂ ਅਤੇ ਵੱਡੀ ਗਿਣਤੀ ਕਿਸਾਨ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਦਿੱਲੀ ਵੱਲ ਤੁਰ ਪਏ ਹਨ।
ਇਸ ਸਬੰਧੀ ਦਿੱਲੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਦਿੱਲੀ ਦੇ ਆਸਪਾਸ ਬਾਰਡਰ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਖਾਸਕਰ ਸਿੰਘੂ ਬਾਰਡਰ ਉਤੇ ਪੁਲਿਸ ਤੇ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
MORE LATEST NEWS METRO TIMES
Posted on 8th May 2023