ਨੌਕਰੀਆਂ ਬਾਰੇ ਮਾਨ ਸਰਕਾਰ ਦਾ ਵੱਡਾ ਫੈਸਲਾ, ਬਿਜਲੀ ਵਿਭਾਗ ਵਿਚ ਭਰਤੀ ਲਈ ਨੋਟਿਸ ਜਾਰੀ

Spread the love

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਹੁਣ ਬੇਰੁਜ਼ਗਾਰ ਨੌਜਵਾਨਾਂ ਨੂੰ ਰਾਹਤ ਦੇਣ ਦੀ ਤਿਆਰੀ ਕਰ ਲਈ ਹੈ।

ਸਰਕਾਰ ਨੇ ਨੌਕਰੀਆਂ ਬਾਰੇ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿਚ 1690 ਸਹਾਇਕ ਲਾਈਨਮੈਨ ਦੇ ਅਹੁਦੇ ਲਈ ਭਰਤੀ ਕੱਢੀ ਹੈ।

ਇਸ ਸਬੰਧੀ ਅਰਜ਼ੀਆਂ ਮੰਗੀਆਂ ਗਈਆਂ ਹਨ। ਸਰਕਾਰ ਨੇ 1690 ਸਹਾਇਕ ਲਾਈਨਮੈਨ ਦੇ ਅਹੁਦੇ ਲਈ ਭਰਤੀ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ।

ਨੋਟਿਸ ਵਿਚ ਦੱਸਿਆ ਗਿਆ ਹੈ ਕਿ ਨੌਕਰੀਆਂ ਲਈ ਯੋਗਤਾ ਸਣੇ ਹੋਰ ਜਾਣਕਾਰੀ 30 ਅਪਰੈਲ 2022 ਨੂੰ ਵਿਭਾਗ ਦੀ ਵੈਬਸਾਇਟ https://pspcl.in/Recruitment ਉਤੇ ਪਾ ਦਿੱਤੀ ਜਾਵੇਗੀ।

ਦੱਸ ਦਈਏ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬੇਰੁਜ਼ਗਾਰੀ ਇਕ ਵੱਡਾ ਮੁੱਦਾ ਸੀ। ਸਾਰੀਆਂ ਪਾਰਟੀਆਂ ਨੇ ਸਰਕਾਰ ਬਣਨ ਉਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਆਉਂਦੇ ਸਮੇਂ ਵਿਚ ਹੋਰ ਵਿਭਾਗਾਂ ਵਿਚ ਵੀ ਵੱਡੀ ਗਿਣਤੀ ਭਰਤੀਆਂ ਕਰ ਸਕਦੀ ਹੈ।

Posted on 23rd April 2022

Latest Post