ਪਾਸਟਰ ਬਜਿੰਦਰ ਨੂੰ ਹੋਈ ਉਮਰ ਕੈਦ

Spread the love

ਮੋਹਾਲੀ ਅਦਾਲਤ ਨੇ ਜ਼ਬਰ-ਜਨਾਹ ਮਾਮਲੇ ‘ਚ ਸੁਣਾਇਆ ਵੱਡਾ ਫੈਸਲਾ

ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੋਹਾਲੀ ਕੋਰਟ ਵੱਲੋਂ ਜ਼ਬਰ-ਜਨਾਹ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ ਗਿਆ ਹੈ। 7 ਸਾਲ ਪੁਰਾਣੇ ਮਾਮਲੇ ਵਿੱਚ ਅਦਾਲਤ ਨੇ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਪਾਸਟਰ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਉਸ ਨੂੰ ਇਹ ਸਜ਼ਾ ਧਾਰਾ 376 (2), 323 ਤੇ 506 ਤਹਿਤ ਸੁਣਾਈ ਗਈ ਹੈ। ਦੱਸ ਦੇਈਏ ਕਿ ਜ਼ੀਰਕਪੁਰ ਦੀ ਮਹਿਲਾ ਵੱਲੋਂ ਸਾਲ 2018 ਵਿਚ ਪਾਸਟਰ ਬਜਿੰਦਰ ਸਿੰਘ ‘ਤੇ ਜ਼ਬਰ-ਜਨਾਹ ਦੇ ਇਲਜ਼ਾਮ ਲੱਗੇ ਸਨ। ਇਸ ਤੋਂ ਪਹਿਲਾਂ ਪਾਸਟਰ ਬਜਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ ਸੀ। ਉਸ ਦਿਨ ਪੇਸ਼ੀ ਦੇ ਬਾਅਦ ਕੋਰਟ ਨੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਸੀ ਤੇ 28 ਮਾਰਚ ਨੂੰ ਮਾਮਲੇ ‘ਚ ਮੁੜ ਸੁਣਵਾਈ ਹੋਈ ਤੇ ਪਾਸਟਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ। ਬਜਿੰਦਰ ਨੂੰ 3 ਦਿਨ ਪਹਿਲਾਂ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਸੀ।

Posted on 1st April 2025

Latest Post