ਪੀਐਮ ਮੋਦੀ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਕਿਹਾ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ..
ਓਡੀਸ਼ਾ ਦੇ ਬਾਲਾਸੋਰ ਜ਼ਿਲੇ ‘ਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਟਰੇਨ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਉਣ ਦੇ ਨਾਲ 288 ਮੁਸਾਫਿਰਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਹਾਜ਼ਰ ਤੋਂ ਜਿਆਦਾ ਲੋਕ ਜ਼ਖਮੀ ਹੋ ਗਏ ਹਨ, ਇਸ ਹਾਦਸੇ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਘਟਨਾ ਸਥਾਨ ‘ਤੇ ਜਾ ਕੇ ਜਾਇਜ਼ਾ ਲਿਆ । ਜਿਸ ਤੋਂ ਬਾਅਦ ਪੀਐਮ ਮੋਦੀ ਨੇ ਬਾਲਾਸੋਰ ਹਸਪਤਾਲ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਹੈ। ਹਾਦਸਾ ਬਹੁਤ ਗੰਭੀਰ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਪੀਐਮ ਨਰਿੰਦਰ ਮੋਦੀ ਨੇ ਮੌਕੇ ਤੋਂ ਹੀ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਦੁਖੀ ਪਰਿਵਾਰਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪੀੜਤਾਂ ਨੂੰ ਲੋੜੀਂਦੀ ਸਹਾਇਤਾ ਮਿਲਦੀ ਰਹੇ।
MORE LATEST NEWS ON METRO TIMES