ਪੁਲਿਸ ਨੇ ਹਿਰਾਸਤ ‘ਚ ਲਏ ਪ੍ਰਦਰਸ਼ਨਕਾਰੀ ਭਲਵਾਨ, ਜੰਤਰ-ਮੰਤਰ ਤੋਂ ਪੁੱਟੇ ਟੈਂਟ..
ਜੰਤਰ ਮੰਤਰ ਤੋਂ ਸੰਸਦ ਭਵਨ ਵੱਲ ਮਾਰਚ ਕਰਦੇ ਪਹਿਲਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪਹਿਲਵਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਮਾਰਚ ਕੱਢਣਾ ਚਾਹੁੰਦੇ ਸਨ ਪਰ ਪੁਲਿਸ ਨੇ ਉਨ੍ਹਾਂ ਦੀ ਇਕ ਨਾ ਸੁਣੀ।
23 ਅਪ੍ਰੈਲ ਤੋਂ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਪਹਿਲਵਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰਨ ਲਈ ਸੰਸਦ ਭਵਨ ਵੱਲ ਮਾਰਚ ਕੀਤਾ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਪਰ ਪਹਿਲਵਾਨ ਸੰਸਦ ਭਵਨ ਵੱਲ ਜਾਣ ‘ਤੇ ਅੜੇ ਰਹੇ।
MORE LATEST NEWS ON METRO TIMES
Posted on 30th May 2023