ਪੋਸਟ ਗ੍ਰੈਜੂਏਟ ਸਕਾਲਰਸ਼ਿਪ ਮਾਮਲਾ- ਪੰਜਾਬ ਸਰਕਾਰ 3 ਹਫਤਿਆਂ ‘ਚ ਜਾਰੀ ਕਰੇ 400 ਕਰੋੜ ਰੁਪਏ: ਹਾਈਕੋਰਟ
ਚੰਡੀਗੜ੍ਹ- ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਪੰਜਾਬ ਸਰਕਾਰ ‘ਤੇ 1084 ਕਰੋੜ ਦੀ ਰਾਸ਼ੀ ਬਕਾਇਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1,084 ਕਰੋੜ ਰੁਪਏ ਵਿਚੋਂ 40 ਫੀਸਦ ਜੋ ਕਿ 400 ਕਰੋੜ ਰੁਪਏ ਦੇ ਕਰੀਬ ਬਣਦੀ ਹੈ, ਵਿਦਿਆਰਥੀਆਂ ਨੂੰ ਤਿੰਨ ਹਫ਼ਤਿਆਂ ਵਿੱਚ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਸਪੱਸ਼ਟ ਕਿਹਾ ਕਿ ਜੇਕਰ 25 ਮਈ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ 400 ਕਰੋੜ ਦੀ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਪੰਜਾਬ ਦੇ ਮੁੱਖ ਸਕੱਤਰ ਨੂੰ ਖੁਦ ਹਾਈਕੋਰਟ ‘ਚ ਪੇਸ਼ ਹੋ ਕੇ ਜਵਾਬ ਦੇਣਾ ਹੋਵੇਗਾ।
MORE LATEST NEWS METRO TIMES
Posted on 4th May 2023