ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੀ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਕੀਤੀ ਨਿੰਦਾ..
ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੇ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਸਖ਼ਤ ਨਿਖੇਧੀ ਕੀਤੀ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਦੂਜੀ ਵਾਰ ਪੈਟਰੋਲ ਤੇ ਡੀਜ਼ਲ ‘ਤੇ ਵੈਟ ਵਧਾਉਣ ਅਤੇ ਬਿਜਲੀ ਦੇ ਰੇਟਾਂ ‘ਚ ਵਾਧਾ ਕਰਨ ਤੋਂ ਬਾਅਦ ਪੰਜਾਬ ਦੇ ਕੋਹ-ਏ-ਨੂਰ (ਪੰਜਾਬ ਦੇ ਸੀ.ਐੱਮ. ਭਗਵੰਤ ਮਾਨ) ਨੇ ਹੁਣ ਪੰਜਾਬ ਦੇ ਪੈਨਸ਼ਨਰਾਂ ਨੂੰ ਨਵਾਂ ਤੋਹਫ਼ਾ ਦਿੱਤਾ ਹੈ।
ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਗੇ ਕਿਹਾ, “‘ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਾਅਦੇ ਅਨੁਸਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਰੇਤ ਦੀ ਖ਼ੁਦਾਈ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰ ਕੇ 34,000 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ, ਪੰਜਾਬ ਦੀ ‘ਆਪ’ ਸਰਕਾਰ ਸੂਬੇ ਦੇ ਪੁਰਾਣੇ ਪੈਨਸ਼ਨਰਾਂ ਦੀ ਛਿੱਲ ਲਾਹ ਕੇ ਮਾਲੀਆ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।”