ਪੰਜਾਬੀ ਗਾਇਕਾਂ ਨੂੰ CM ਮਾਨ ਦੀ ਚਿਤਾਵਨੀ, ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਤਾਂ ਹੋਵੇਗੀ ਕਾਰਵਾਈ

Spread the love

ਪੰਜਾਬੀ ਗਾਇਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਗੰਨ ਕਲਚਰ ਜਾਂ ਗੈਂਗਸਟਰਵਾਦ ਨੂੰ ਬੜ੍ਹਾਵਾ ਦੇਣ ਵਾਲੇ ਗੀਤ ਗਾਏ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਆਮ ਤੌਰ ‘ਤੇ ਪੰਜਾਬੀ ਗਾਣਿਆਂ ਵਿਚ ਜ਼ਿਆਦਾਤਰ ਗਨ ਤੇ ਗੈਂਗਸਟਰ ਕਲਚਰ ਨੂੰ ਬੜ੍ਹਾਵਾ ਦਿੱਤਾ ਜਾਂਦਾ ਹੈ, ਜਿਸ ‘ਤੇ CM ਮਾਨ ਨੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਪੰਜਾਬੀ ਗਾਇਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਅਜਿਹੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨਾ ਬੰਦ ਕੀਤਾ ਜਾਵੇ ਤੇ ਨਾ ਹੀ ਗਾਣਿਆਂ ਜ਼ਰੀਏ ਕਿਸੇ ਵੀ ਤਰ੍ਹਾਂ ਦੀ ਨਫਰਤ ਫੈਲਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਗਾਣਿਆਂ ਵਿਚ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਸਨਮਾਨ ਕਰਨ। ਮੁੱਖ ਮੰਤਰੀ ਦਫਤਰ ਵੱਲੋਂ ਜਾਰੀ ਇੱਕ ਬਿਆਨ ਵਿਚ ਕਿਹਾ ਕਿ ਅਜਿਹੇ ਗਾਇਕਾਂ ‘ਤੇ ਸਖਤ ਵਰਤੀ ਜਾਵੇਗੀ ਜੋ ਆਪਣੇ ਗਾਣਿਆਂ ਜ਼ਰੀਏ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਤਰ੍ਹਾਂਦੇ ਗਾਇਕਾਂ ਨੂੰ ਚੇਤਾਵਨੀ ਦਿੱਤੀ ਜਾਵੇਗੀ ਤੇ ਜੇਕਰ ਫਿਰ ਵੀ ਉਹ ਨਾ ਮੁੜਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਹੋਵੇਗੀ।

Posted on 13th May 2022

Latest Post