ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਇੱਥੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਇਹ ਖੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਪ੍ਰਮੁੱਖ ਵੈਟਰਨਰੀ ਯੂਨੀਵਰਸਿਟੀ ਦੇ ਸਟਾਫ਼ ਨੂੰ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨਾ ਹੈ। ਇਸ ਫੈਸਲੇ ਨਾਲ ਜਿੱਥੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦੀਆਂ ਕੋਸ਼ਿਸ਼ਾਂ ਨਾਲ ਇਕ ਪਾਸੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲੇਗੀ, ਉੱਥੇ ਦੂਜੇ ਪਾਸੇ ਪੰਜਾਬ ਬਾਕੀ ਸੂਬਿਆਂ ਤੋਂ ਮੋਹਰੀ ਬਣੇਗਾ।
Posted on 18th May 2023