ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਵਿੱਚ ਸਰਕਾਰੀ ਪੰਚਾਇਤੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਇਆ ਜਾਵੇ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਪਹਿਲੇ ਪੜਾਅ ਦੌਰਾਨ 9400 ਏਕੜ ਦੇ ਕਰੀਬ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਇਸ ਵਿੱਚ ਸਰਕਾਰ ਵੱਲੋਂ ਮੌਜੂਦਾ ਸਾਲ ਹੋਰ ਤੇਜ਼ੀ ਲਿਆਂਦੀ ਜਾਵੇ।
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ ’ਤੇ ਹਾਲੇ ਤੱਕ ਨਾਜਾਇਜ਼ ਕਾਬਜ਼ਕਾਰ ਬੈਠੇ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ। ਕਾਬਿਲੇਗੌਰ ਹੈ ਕਿ ਦੂਜੇ ਪੜਾਅ ਵਿੱਚ ਹੁਣ ਤੱਕ 469 ਏਕੜ ਹੋਰ ਸਰਕਾਰੀ ਪੰਚਾਇਤੀ ਜ਼ਮੀਨਾਂ ਨਾਜਾਇਜ਼ ਕਾਬਜ਼ਕਾਰਾਂ ਤੋਂ ਛੁਡਵਾਈਆ ਜਾ ਚੁੱਕੀਆਂ ਹਨ।
MORE LATEST NEWS METRO TIMES
Posted on 19th May 2023