ਆਮ ਆਦਮੀ ਪਾਰਟੀ ਜਦੋਂ ਤੋਂ ਸੱਤਾ ਵਿਚ ਆਈ ਹੈ, ਲੋਕ ਹਿੱਤ ਲਈ ਵੱਡੇ-ਵੱਡੇ ਫੈਸਲੇ ਤੇ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਅੱਜ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਸੂਤਰਾਂ ਤੇ ਹਵਾਲੇ ਤੋਂ ਖਬਰ ਹੈ ਕਿ ਸੂਬਾ ਸਰਕਾਰ ਟਰਾਂਸਪੋਰਟਰਾਂ ਲਈ ਕੋਈ ਵੱਡਾ ਐਲਾਨ ਕਰ ਸਕਦੀ ਹੈ।ਸਰਕਾਰ ਦੀ ਇਸ ਸਕੀਮ ਦਾ ਫਾਇਦਾ ਕੈਬ ਡਰਾਈਵਰਾਂ ਦੇ ਨਾਲ-ਨਾਲ ਆਟੋ ਰਿਕਸ਼ਾ ਚਾਲਕਾਂ ਤੇ ਸਕੂਲ ਡਰਾਈਵਰਾਂ ਨੂੰ ਵੀ ਹੋਵੇਗਾ। CM ਮਾਨ ਦੇ ਆਫੀਸ਼ੀਅਲੀ ਪੇਜ ‘ਤੇ ਟਵੀਟ ਕਰਕੇ ਕਿਹਾ ਗਿਆ ਹੈ ਕਿ ਸੂਬੇ ਦੇ ਟਰਾਂਸਪੋਰਟਰਾਂ ਦੀ ਭਲਾਈ ਲਈ ਮੁੱਖ ਮੰਤਰੀ ਮਾਨ ਅੱਜ ਕੋਈ ਅਹਿਮ ਐਲਾਨ ਕਰ ਸਕਦੇ ਹਨ। ਆਟੋ ਰਿਕਸ਼ਾ ਚਾਲਕਾਂ ਤੇ ਕੈਬ ਡਰਾਈਵਰਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਪੰਜਾਬ ਨੂੰ ਕਰੇਗੀ ਮੁੜ ਤੋਂ ਖੁਸ਼ਹਾਲ, ਤੁਹਾਡੀ ਆਪਣੀ ‘ਆਪ’ ਸਰਕਾਰ।
Posted on 23rd April 2022