ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਝਾਰਖੰਡ ਦਾ ਦੌਰਾ ਕਰਨਗੇ..
ਭਲਕੇ ਮੁੱਖ ਮੰਤਰੀ ਭਗਵੰਤ ਮਾਨ ਝਾਰਖੰਡ ਦਾ ਦੌਰਾ ਕਰਨ ਜਾ ਰਹੇ ਹਨ। ਜਿੱਥੇ ਉਹ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਅਤੇ ਐੱਲ.ਜੀ. ਦੇ ਵਿਚਕਾਰ ਟਕਰਾਅ ਲਗਾਤਾਰ ਜਾਰੀ ਹੈ। ਦਿੱਲੀ ‘ਚ ਨੌਕਰਸ਼ਾਹਾਂ ਦੇ ਟ੍ਰਾਂਸਫਰ-ਪੋਸਟਿੰਗ ਦਾ ਅਧਿਕਾਰ ਐੱਲ.ਜੀ. ਨੂੰ ਦਿੱਤੇ ਜਾਣ ਦੇ ਕੇਂਦਰ ਸਰਕਾਰ ਦੇ ਆਰਡੀਨੈਂਸ ਦੇ ਖਿਲਾਫ ਕੇਜਰੀਵਾਲ ਸਰਕਾਰ ਵੱਲੋਂ ਸਖ਼ਤ ਇਤਰਾਜ ਜਤਾਇਆ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਆਰਡੀਨੈਂਸ ਦੇ ਖ਼ਿਲਾਫ਼ ਵਿਰੋਧੀ ਧਿਰ ਦੇ ਆਗੂਆਂ ਦਾ ਸਮਰਥਨ ਹਾਸਲ ਕਰਨ ਲਈ ਕੋਸ਼ਿਸ਼ ਕਰ ਰਹੇ ਹਨ। ਇਸੇ ਸਿਲਸਿਲੇ ‘ਚ ਕੇਜਰੀਵਾਲ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਨਾਲ ਵੀ ਉਹ ਮੁਲਾਕਾਤ ਕਰ ਚੁੱਕੇ ਹਨ।
MORE LATEST NEWS ON METRO TIMES