ਪੰਜਾਬ ਵਿਚ ਇਕ ਹਫਤਾ ਲਗਾਤਾਰ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ….
ਪੰਜਾਬ, ਹਰਿਆਣਾ, ਦਿੱਲੀ-ਐੱਨਸੀਆਰ ਸਣੇ ਮੁਲਕ ਦੇ ਜ਼ਿਆਦਾਤਰ ਸੂਬਿਆਂ ਵਿਚ ਬਾਰਸ਼ ਨੇ ਗਰਮੀ ਤੋਂ ਵੱਡੀ ਰਾਹਤ ਦਵਾਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ ਸਣੇ ਵੱਡੀ ਗਿਣਤੀ ਸੂਬਿਆਂ ਵਿੱਚ 1 ਜੁਲਾਈ ਤੱਕ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਵਿਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪਏ ਮੀਂਹ ਕਾਰਨ ਪਾਰਾ ਆਮ ਨਾਲੋਂ ਥੱਲੇ ਡਿੱਗ ਗਿਆ ਹੈ। ਕੱਲ੍ਹ ਸ਼ਾਮ ਸਮੇਂ ਅੰਮ੍ਰਿਤਸਰ, ਗੁਰਦਾਸਪੁਰ ਤੇ ਹੋਰਨਾਂ ਸ਼ਹਿਰਾਂ ਵਿੱਚ ਮੀਂਹ ਪਿਆ। ਮੌਸਮ ਵਿਗਿਆਨੀਆਂ ਨੇ 26 ਜੂਨ ਨੂੰ ਤੇਜ਼ ਮੀਂਹ ਤੇ ਹਵਾਵਾਂ ਚੱਲਣ ਅਤੇ 27, 28, 29 ਜੂਨ ਨੂੰ ਮੱਧਮ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਵਿਭਾਗ ਮੁਤਾਬਕ ਅੱਜ ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਕਪੂਰਥਲਾ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਵਿਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ।
MORE LATEST NEWS ON METRO TIMES
Posted on 26th June 2023