ਪੰਜਾਬ ਵਿਚ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰਤ ਬੰਦ ਕਰਨ ਦੇ ਹੁਕਮ

Spread the love

ਪੰਜਾਬ ਪੁਲਿਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰਤ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤਾ ਹੈ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਹੁਕਮਾਂ ’ਚ ਕਿਹਾ ਗਿਆ ਹੈ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਸ ਕਾਰਨ ਕੌਮੀ ਮਾਰਗਾਂ ’ਤੇ ਇਹ ਰੇਹੜੀਆਂ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਬਣ ਰਹੀਆਂ ਹਨ।ਜੁਗਾੜੂ ਰੇਹੜੀਆਂ ਦੀ ਵਰਤੋਂ ਸੀਮਿੰਟ, ਬੱਜਰੀ, ਇੱਟਾਂ, ਰੇਤ, ਸਰੀਆ ਅਤੇ ਇਲੈਕਟ੍ਰਾਨਿਕ ਦਾ ਸਾਮਾਨ ਢੋਣ ਲਈ ਵੀ ਕੀਤੀ ਜਾਂਦੀ ਹੈ। ਭਾਰੀ ਸਾਮਾਨ ਲੱਦੀਆਂ ਇਹ ਰੇਹੜੀਆਂ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ। ਵਧੀਕ ਡੀਜੀਪੀ (ਟਰੈਫਿਕ) ਨੇ ਇਹ ਰੇਹੜੀਆਂ ਬੰਦ ਕਰਾਉਣ ਲਈ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ। ਵਧੀਕ ਡੀਜੀਪੀ ਨੇ ਇਨ੍ਹਾਂ ਰੇਹੜੀਆਂ ਨੂੰ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।

Posted on 23rd April 2022

Latest Post