ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਗਰਮੀਆਂ ਕਾਰਨ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਛੁੱਟੀਆਂ..

Spread the love

ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਗਰਮੀਆਂ ਕਾਰਨ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਛੁੱਟੀਆਂ..

ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜੁਲਾਈ 2023 ਨੂੰ ਖੁੱਲ੍ਹਣਗੇ।

ਉਨ੍ਹਾਂ ਆਂਗਣਵਾੜੀ ਸੈਟਰਾਂ ਵਿੱਚ ਆਉਣ ਵਾਲੇ ਬੱਚਿਆਂ ਨੂੰ ਪ੍ਰੀ-ਸਕੂਲ ਸਿੱਖਿਆਂ ਤੋਂ ਇਲਾਵਾ ਇਸ ਸਮੇਂ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਸਨਮੁੱਖ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਅਤੇ ਹੋਰ ਸੇਵਾਵਾਂ ਵਧੀਆ ਢੰਗ ਨਾਲ ਮੁਹੱਈਆਂ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।

MORE LATEST NEWS ON METRO TIMES

Posted on 1st June 2023

Latest Post