2 ਹੋਏ ਜ਼ਖਮੀ, ਇਕ ਨੂੰ ਕੀਤਾ ਕਾਬੂ
ਫਿਰੋਜ਼ਪੁਰ ਵਿਚ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਤੇ ਇਸ ਦੌਰਾਨ ਪੁਲਿਸ ਨੇ ਮੋਟਰਸਾਈਕਲ ‘ਤੇ ਜਾ ਰਹੇ 3 ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਬਾਈਕ ਤੇਜ਼ ਭਜਾ ਲਿਆ। ਦੁਬਾਰਾ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ ਪਰ ਬਾਈਕ ਸਵਾਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਫਾਇਰ ਪੁਲਿਸ ਦੀ ਗੱਡੀ ‘ਤੇ ਲੱਗਾ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਜਵਾਬੀ ਕਾਰਵਾਈ ਵਿਚ ਦੋ ਬਦਮਾਸ਼ ਜ਼ਖਮੀ ਹੋਏ ਹਨ ਤੇ ਤੀਜੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬੀਤੇ ਦਿਨੀਂ ਹੋਈ ਵਾਰਦਾਤ ਵਿਚ ਇਹ ਸ਼ਾਮਲ ਸਨ। ਬਦਮਾਸ਼ਾਂ ਤੋਂ ਅਗਲੀ ਪੁੱਛਗਿਛ ਕੀਤੀ ਜਾ ਰਹੀ ਹੈ। SSP ਫਿਰੋਜ਼ਪੁਰ ਭੁਪਿੰਦਰ ਸਿੰਘ ਮੌਕੇ ‘ਤੇ ਪਹੁੰਚੇ ਹਨ। ਜਿਨ੍ਹਾਂ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਾਕੇਬੰਦੀ ਦੌਰਾਨ ਟੀਮ ਨੇ 3 ਬਾਈਕ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਇਨ੍ਹਾਂ ਨੇ ਬਾਈਕ ਨੂੰ ਭਜਾ ਲਿਆ। ਉਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਤੇ ਬਿਨਾਂ ਨੰਬਰ ਦਾ ਬਾਈਕ ਸੀ। ਪੁਲਿਸ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਤਾਂ ਉਨ੍ਹਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿਚ ਦੋ ਬਦਮਾਸ਼ ਜ਼ਖਮੀ ਹੋ ਗਏ ਜਦੋਂ ਕਿ ਇਕ ਨੂੰ ਗ੍ਰਿਫਤਾਰ ਕਰ ਲਿਆ ਗਿਆ।