ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ..
ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਜਿਸਦੇ ਨਤੀਜੇ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੱਖ ਵੱਖ ਵਿਸ਼ਿਆਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ
।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ ਦੀਆਂ ਮੋਹਰੀ ਪੁਜ਼ੀਸ਼ਨਾਂ ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਹਨ।ਸ. ਬੈਂਸ ਨੇ ਦੱਸਿਆ ਕਿ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਪਿਛਲੇ ਸਾਲ ਦੇ ਦਸੰਬਰ ਮਹੀਨੇ “ਮਿਸ਼ਨ ਸੌ ਪ੍ਰਤੀਸ਼ਤ” ਮੁਹਿੰਮ ਰਾਹੀਂ ਇੱਕ-ਇੱਕ ਵਿਦਿਆਰਥੀ ਦੇ ਸਿੱਖਣ ਪੱਧਰ ਦੀ ਜਾਣਕਾਰੀ ਹਾਸਿਲ ਕਰਕੇ ਵਿਦਿਆਰਥੀਆਂ ਨੂੰ ਖੂਬ ਮਿਹਨਤ ਕਰਵਾਈ।
ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ ਹੋ ਚੁੱਕਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਦਾ ਸਿੱਖਿਆ ਮਿਆਰ ਸੁਧਰ ਰਿਹਾ ਹੈ। ਉਹਨਾਂ ਕਿਹਾ ਕਿ ਵਧੀਆ ਨਤੀਜੇ ਲਿਆਉਣ ਵਾਸਤੇ “ਮਿਸ਼ਨ ਸੌ ਪ੍ਰਤੀਸ਼ਤ” ਮੁਹਿੰਮ ਪੂਰੀ ਤਰਾਂ ਸਫਲ ਰਹੀ।
MORE LATEST NEWS ON METRO TIMES