ਮਾਨਸੂਨ ਦਾ ਇੰਤਜ਼ਾਰ ਖਤਮ, ਅਗਲੇ 48 ਘੰਟਿਆਂ ‘ਚ ਦੇਵੇਗਾ ਦਸਤਕ, ਹੋਵੇਗੀ ਭਾਰੀ ਬਾਰਸ਼..
ਮਾਨਸੂਨ (Monsoon) ਦਾ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਵਿੱਚ ਕਿਹਾ ਹੈ ਕਿ ਮਾਨਸੂਨ ਅਗਲੇ 48 ਘੰਟਿਆਂ ਵਿੱਚ ਕੇਰਲ ਵਿੱਚ ਦਸਤਕ ਦੇ ਸਕਦਾ ਹੈ।
ਆਈਐਮਡੀ ਦਾ ਕਹਿਣਾ ਹੈ ਕਿ ਅਗਲੇ 48 ਘੰਟਿਆਂ ਵਿੱਚ ਕੇਰਲ ਵਿੱਚ ਮਾਨਸੂਨ ਦੀ ਸ਼ੁਰੂਆਤ ਲਈ ਹਾਲਾਤ ਅਨੁਕੂਲ ਬਣ ਰਹੇ ਹਨ। ਏਐਨਆਈ ਨੇ ਮੌਸਮ ਵਿਭਾਗ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਮਾਨਸੂਨ ਐਤਵਾਰ ਨੂੰ ਕੇਰਲ ‘ਚ ਦਸਤਕ ਦੇਣ ਵਾਲਾ ਸੀ ਪਰ ਇਸ ਦੀ ਸ਼ੁਰੂਆਤ ਨਹੀਂ ਹੋਈ ਅਤੇ ਭਾਰਤੀ ਮੌਸਮ ਵਿਭਾਗ ਨੇ ਤਿੰਨ ਤੋਂ ਚਾਰ ਦਿਨ ਹੋਰ ਪਛੜਨ ਦੀ ਭਵਿੱਖਬਾਣੀ ਕੀਤੀ ਸੀ।
MORE LATEST NEWS ON METRO TIMES
Posted on 8th June 2023