ਮੌਤ ਦੇ 3 ਦਿਨ ਬਾਅਦ ਪ੍ਰਕਾਸ਼ ਸਿੰਘ ਬਾਦਲ ਨੂੰ ਜਾਅਲਸਾਜ਼ੀ ਦੇ ਕੇਸ ਵਿੱਚ SC ਕਲੀਨ ਚਿੱਟ..
2 ਵੱਖ-ਵੱਖ ਸੰਵਿਧਾਨ ਪੇਸ਼ ਕਰਨ ਲਈ ਜਾਅਲਸਾਜ਼ੀ ਅਤੇ ਧੋਖਾਧੜੀ ਦਾ ਦੋਸ਼ ਵਿੱਚ ਬਾਦਲ ਦੇ ਬੇਟੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਖਿਲਾਫ ਅਪਰਾਧਿਕ ਸ਼ਿਕਾਇਤ ਵੀ ਰੱਦ ਕਰ ਦਿੱਤੀ ਹੈ |ਸੁਪਰੀਮ ਕੋਰਟ ਨੇ 28 ਅਪਰੈਲ ਨੂੰ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼ਿਕਾਇਤ ਰੱਦ ਕਰ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ ਪੰਜਾਬ ਦੇ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਪਿਤਾ-ਪੁੱਤਰ ਵਿਰੁੱਧ ਜਾਅਲਸਾਜ਼ੀ ਅਤੇ ਧੋਖਾਧੜੀ ਦੇ ਦੋਸ਼ਾਂ ਨਾਲ ਸਬੰਧਤ ਕੇਸ ਵਿੱਚ ਜਾਰੀ ਕੀਤੇ ਸੰਮਨ ਨੂੰ ਵੀ ਰੱਦ ਕਰ ਦਿੱਤਾ। More Latest News:- Metro Times (Facebook)
Posted on 29th April 2023