ਇਸ ਸਮੇਂ ਪੂਰਾ ਉੱਤਰ ਭਾਰਤ ਠੰਢ ਦੀ ਲਪੇਟ ਵਿਚ ਹੈ। ਕਈ ਰਾਜਾਂ ਵਿੱਚ ਸੰਘਣੀ ਧੁੰਦ ਪੈ ਰਹੀ ਹੈ। ਯਮੁਨਾ ਐਕਸਪ੍ਰੈਸ ਵੇਅ ਦੇ ਨਾਲ-ਨਾਲ ਕਈ ਥਾਵਾਂ ‘ਤੇ ਸੜਕ ਹਾਦਸਿਆਂ ਦੀਆਂ ਖਬਰਾਂ ਹਨ। ਉੱਤਰੀ ਭਾਰਤ ‘ਚ ਬੁੱਧਵਾਰ ਨੂੰ ਠੰਢ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ।
https://www.facebook.com/photo/?fbid=860422839423407&set=a.488362673296094
ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਮਾਹਿਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਨਵੇਂ ਸਾਲ ਦਾ ਸਵਾਗਤ ਸੰਘਣੀ ਧੁੰਦ ਅਤੇ ਮੀਂਹ ਨਾਲ ਹੋ ਸਕਦਾ ਹੈ।
ਪੱਛਮੀ ਗੜਬੜੀ ਕਾਰਨ ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੈਸਟਰਨ ਡਿਸਟਰਬੈਂਸ ਕਮਜ਼ੋਰ ਹੈ, ਇਸ ਲਈ ਅਸਰ ਜ਼ਿਆਦਾ ਨਹੀਂ ਹੋਵੇਗਾ। ਮੌਸਮ ਵਿਭਾਗ ਨੇ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਖਾਸ ਤੌਰ ‘ਤੇ ਪੰਜਾਬ ਦੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਖੇਤਰਾਂ ਵਿੱਚ ਬਿਲਕੁਲ ਜ਼ੀਰੋ ਵਿਜ਼ੀਬਿਲਟੀ ਮਾਪੀ ਗਈ ਹੈ, ਇਸ ਲਈ ਉੱਥੇ ਪੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।