ਰਾਜਸਥਾਨ ‘ਚ ਹੋਰ ਤਬਾਹੀ ਮਚਾਵੇਗਾ Biperjoy!, ਅਗਲੇ 12 ਘੰਟਿਆਂ ਤੱਕ ਹੋਵੇਗੀ ਖ਼ਤਰਨਾਕ ਸਥਿਤੀ, ਪੰਜਾਬ ‘ਚ ਵੀ ਅਲਰਟ..
ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਡਾਇਰੈਕਟਰ ਮ੍ਰਿਤਯੂੰਜਯ ਮਹਾਪਾਤਰਾ ਨੇ ਕਿਹਾ ਕਿ ਚੱਕਰਵਾਤ ਬਿਪਰਜੋਏ ਡੂੰਘੇ ਦਬਾਅ ਵਿੱਚ ਕਮਜ਼ੋਰ ਹੋ ਗਿਆ ਹੈ। ਇਹ ਪੂਰਬ-ਉੱਤਰ ਪੂਰਬ ਦਿਸ਼ਾ ਵੱਲ ਵਧ ਰਿਹਾ ਹੈ। ਦੱਖਣੀ ਰਾਜਸਥਾਨ ਅਤੇ ਉੱਤਰੀ ਗੁਜਰਾਤ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੱਕਰਵਾਤ ਕਾਰਨ ਹੀ ਗੁਜਰਾਤ ਅਤੇ ਰਾਜਸਥਾਨ ਵਿੱਚ ਬਾਰਿਸ਼ ਹੋ ਰਹੀ ਹੈ। ਮਾਨਸੂਨ ਦਾ ਇਸ ਚੱਕਰਵਾਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਚੱਕਰਵਾਤੀ ਤੂਫਾਨ ਬਿਪਰਜੋਏ (Cyclone Biparjoy) ਪੰਜਾਬ ਦੇ 9 ਤੋਂ ਵੱਧ ਜ਼ਿਲ੍ਹਿਆਂ ਉਤੇ ਆਪਣਾ ਅਸਰ ਵਿਖਾ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬਿਪਰਜੋਏ ਦਾ ਅਸਰ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਦੇਖਿਆ ਜਾ ਸਕਦਾ ਹੈ।
ਇਸ ਦਾ ਅਸਰ ਅੱਜ ਤੋਂ ਮੰਗਲਵਾਰ ਤੱਕ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਦੇ ਨਾਲ-ਨਾਲ ਪੂਰਬੀ ਮਾਲਵਾ ਵੀ ਸ਼ਾਮਲ ਹੈ।
ਮੌਸਮ ਵਿਭਾਗ ਮੁਤਾਬਕ ਇਥੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ ਦੀ ਹਦਾਇਤ ਵੀ ਕੀਤੀ ਗਈ ਹੈ, ਇਸ ਦੇ ਨਾਲ ਹੀ ਲੋਕਾਂ ਨੂੰ ਕੱਚ ਦੀਆਂ ਖਿੜਕੀਆਂ ਤੋਂ ਦੂਰ ਰਹਿਣ, ਕੱਚੇ ਘਰਾਂ ਤੋਂ ਦੂਰ ਰਹਿਣ ਦੀ ਵੀ ਹਦਾਇਤ ਕੀਤੀ ਗਈ ਹੈ।
MORE LATEST ON METRO TIMES