ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ…ਰਵਨੀਤ ਸਿੰਘ ਬਿੱਟੂ ਬੀਜੇਪੀ ‘ਚ ਸ਼ਾਮਿਲ…..
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਆਪਣੀ ਪਾਰਟੀ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ (BJP ) ‘ਚ ਸ਼ਾਮਲ ਹੋ ਗਏ ਹਨ। ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦੇ ਵੱਡੇ ਨੇਤਾ ਹਨ। ਭਾਜਪਾ ਦੇ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਬੀਜੇਪੀ ‘ਚ ਸ਼ਾਮਿਲ ਕਰਵਾਇਆ । ਉਹ 2019 ਅਤੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਲੁਧਿਆਣਾ ਸੀਟ ‘ਤੇ ਵੱਡੇ ਫਰਕ ਨਾਲ ਜਿੱਤਣ ਵਿੱਚ ਕਾਮਯਾਬ ਰਹੇ। ਭਾਜਪਾ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਟਿੱਕਟ ਦੇ ਸਕਦੀ ਹੈ।
BJP ‘ਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਪਿਛਲੇ 10 ਸਾਲਾਂ ਤੋਂ ਸਬੰਧ ਹਨ। ਉਨ੍ਹਾਂ ਕਿਹਾ ਕਿ ਮੈਂ ਇੱਕ ਸ਼ਹੀਦ ਪਰਿਵਾਰ ਨਾਲ ਸਬੰਧ ਰੱਖਦਾ ਹਾਂ, ਮੈਂ ਉਹ ਸਮਾਂ ਦੇਖਿਆ ਹੈ ਜਦੋਂ ਪੰਜਾਬ ਹਨੇਰੇ ਵਿੱਚ ਸੀ ਅਤੇ ਬਾਹਰ ਨਿਕਲਦਾ ਵੀ ਦੇਖਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਫੈਸਲਾ ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਲਿਆ ਹੈ। ਮੈਂ ਸਰਕਾਰ ਅਤੇ ਪੰਜਾਬ ਵਿਚਕਾਰ ਪੁਲ ਦਾ ਕੰਮ ਕਰਾਂਗਾ। ਸਾਰਿਆਂ ਨੂੰ ਨਾਲ ਲੈ ਕੇ ਜਾਵੇਗਾ। ਪੰਜਾਬ ਵਿੱਚ ਦਹਿਸ਼ਤ ਦੇ ਸਮੇਂ ਭਾਜਪਾ, ਆਰ.ਐਸ.ਐਸ ਨੇ ਮੇਰੇ ਦਾਦਾ ਬੇਅੰਤ ਸਿੰਘ ਜੀ ਨਾਲ ਮਿਲ ਕੇ ਕੰਮ ਕੀਤਾ ਸੀ। ਮੈਂ ਚਾਹੁੰਦਾ ਹਾਂ ਕਿ ਅਸੀਂ ਸਾਰੇ ਮਿਲ ਕੇ ਕੰਮ ਕਰੀਏ। ਰਵਨੀਤ ਬਿੱਟੂ ਲੁਧਿਆਣਾ ਤੋਂ ਮੌਜੂਦਾ MP ਹਨ। ਕਾਂਗਰਸ ਵੱਲੋਂ 2 ਵਾਰ ਲੁਧਿਆਣਾ ਤੋਂ MP ਬਣੇ । ਇੱਕ ਵਾਰ ਆਨੰਦਪੁਰ ਸਾਹਿਬ ਤੋਂ ਵੀ MP ਬਣੇ। ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ।