ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ‘ਚ ਦੋ ASI ਕੀਤੇ ਗ੍ਰਿਫ਼ਤਾਰ..
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸ ਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਇਲਜ਼ਾਮ ‘ਚ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਪਾਰਸ ਨਾਮ ਦੇ ਦੋਸਤ ਨੂੰ ਥਾਣਾ ਇੰਚਾਰਜ ਨੇ ਸ਼ਰਾਬ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਪੁਲਿਸ ਮੁਲਾਜ਼ਮ ਅਦਾਲਤ ਤੋਂ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ ਪਹਿਲਾਂ ਹੀ ਵੱਖ-ਵੱਖ ਤਰੀਕਾਂ ‘ਤੇ 45,000 ਰੁਪਏ ਲੈ ਚੁੱਕੇ ਹਨ।ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹੁਣ ਇਸੇ ਸ਼ਰਾਬ ਦੇ ਮਾਮਲੇ ਵਿੱਚ ਪਾਰਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50,000 ਰੁਪਏ ਹੋਰ ਮੰਗ ਰਹੇ ਹਨ।
MORE LATEST NEWS ON METRO TIMES