‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ..
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ ਕਿ ਇਸ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਮਾਨਸਾ ਵਿਖੇ ਕੀਤੀ ਜਾਵੇਗੀ। ਸਰਕਾਰ ਤੁਹਾਡੇ ਦੁਆਰ ਮੁਹਿਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿ ਲ੍ਹਿਆਂ ਵਿੱਚ ਜਾ ਕੇ ਕੈਬਨਿਟ ਮੀਟਿੰਗ ਕੀਤੀ ਜਾਂਦੀ ਹੈ ਅਤੇ ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਪੰਜਾਬ ਕੈਬਨਿਟ ਦੀ ਮੀਟਿੰਗ ਮਾਨਸਾ ਵਿਖੇ ਹੋਵੇਗੀ । ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ…
ਵਾਅਦੇ ਮੁਤਾਬਕ “ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ ..ਕਈ ਅਹਿਮ ਫੈਸਲਿਆਂ ਤੇ ਹੋਵੇਗੀ ਵਿਚਾਰ ਚਰਚਾ…ਬਾਕੀ ਵੇਰਵੇ ਜਲਦੀ…
MORE LATEST NEWS ON METRO TIMES
Posted on 9th June 2023