Sikh truck driver sentenced to death in Saudi Arabia : ਦਿਲਜੀਤ ਦੇ ਨਾਲ ਭਾਰਤੀ ਪਹਿਲਵਾਨ ਦ ਗ੍ਰੇਟ ਖਲੀ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵੀ ਇਸ ਮਾਮਲੇ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ, ਜਿਸ ਨਾਲ ਬਲਜਿੰਦਰ ਸਿੰਘ ਨੂੰ ਬਚਾਉਣ ਦੀ ਮੁਹਿੰਮ ਨੂੰ ਹੁੰਗਾਰਾ ਮਿਲਿਆ ਹੈ।

Sikh truck driver sentenced to death in Saudi Arabia : ਪੰਜਾਬ ਦੇ ਪਠਾਨਕੋਟ ਦੇ ਇੱਕ ਟਰੱਕ ਡਰਾਈਵਰ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਸਾਊਦੀ ਅਰਬ (Saudi) ਦੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਪਰਿਵਾਰ ਵੱਲੋਂ ਬਲਜਿੰਦਰ ਸਿੰਘ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਗੁਹਾਰ ਲਗਾਈ ਗਈ ਸੀ, ਜਿਸ ਤੋਂ ਬਾਅਦ ਹੁਣ ਸਿੱਖ ਟਰੱਕ ਡਰਾਈਵਰ ਨੂੰ ਬਚਾਉਣ ਦੀ ਮੁਹਿੰਮ ‘ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਵੀ ਅੱਗੇ ਆਏ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਦਿਲਜੀਤ ਦੇ ਨਾਲ ਭਾਰਤੀ ਪਹਿਲਵਾਨ ਦ ਗ੍ਰੇਟ ਖਲੀ (The Great Khali) ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵੀ ਇਸ ਮਾਮਲੇ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ, ਜਿਸ ਨਾਲ ਬਲਜਿੰਦਰ ਸਿੰਘ ਨੂੰ ਬਚਾਉਣ ਦੀ ਮੁਹਿੰਮ ਨੂੰ ਹੁੰਗਾਰਾ ਮਿਲਿਆ ਹੈ।
ਖਲੀ ਨੇ ਵੀਡੀਓ ‘ਚ ਬਲਜਿੰਦਰ ਨੂੰ ਬਚਾਉਣ ਦੀ ਕੀਤੀ ਅਪੀਲ
ਖਲੀ ਨੇ ਬਲਜਿੰਦਰ ਸਿੰਘ (Sikh Truck Driver Baljinder Singh) ਦੇ ਮਾਮਲੇ ਸੰਬੰਧੀ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਲੋਕਾਂ ਨੂੰ ਪਰਿਵਾਰ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਮਨੁੱਖੀ ਸਹਾਇਤਾ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਬਲਜਿੰਦਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਖਲੀ ਦੀ ਅਪੀਲ ਨੇ ਇੱਕ ਵਾਰ ਫਿਰ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
METRO TIME NEWS