ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 2651 ਅਧਿਆਪਕਾਂ ਦੀਆਂ ਬਦਲੀਆਂ ਦੇ ਹੁਕਮ ਜਾਰੀ..
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ ਵਿੱਚ 17 ਤੋਂ 19 ਮਈ ਤੱਕ ਜ਼ਿਲ੍ਹੇ ਅੰਦਰ ਕੁੱਲ 5172 ਅਧਿਆਪਕਾਂ ਨੇ ਬਦਲੀਆਂ ਲਈ ਆਨਲਾਈਨ ਅਪਲਾਈ ਕੀਤਾ ਸੀ।ਅਪਲਾਈ ਕਰਨ ਵਾਲੇ ਕੁੱਲ 5172 ਅਧਿਆਪਕਾਂ ਵਿੱਚੋਂ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਸਾਰੇ ਅਧਿਆਪਕ ਉਹ ਹਨ ਜਿਨ੍ਹਾਂ ਦਾ ਜ਼ਿਲ੍ਹੇ ਅਧੀਨ ਪੈਂਦੇ ਸਕੂਲਾਂ ਦੀਆਂ ਖਾਲੀ ਅਸਾਮੀਆਂ ’ਤੇ ਤਬਾਦਲਾ ਕੀਤਾ ਗਿਆ ਹੈ।
MORE LATEST NEWS ON METRO TIMES
Posted on 22nd May 2023