ਮਾਨਸਾ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਮਾਪੇ ਦੁਖੀ ਹੋਣ ਦੇ ਨਾਲ-ਨਾਲ ਸਰਕਾਰ ਤੋਂ ਵੀ ਨਾਰਾਜ਼ ਹਨ ਅਤੇ ਸਿੱਧੂ ਦੇ ਪਿਤਾ ਨੇ ਹੁਣ ਆਪਣੇ ਇਕਲੌਤੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।
ਇਸ ਦੇ ਨਾਲ ਹੀ ਇਸ ਪੱਤਰ ਵਿੱਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਨੂੰ ਸਰਕਾਰ ਦੀ ਨਾਕਾਮੀ ਦਾ ਨਤੀਜਾ ਦੱਸਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਹ ਪੱਤਰ ਮਾਨਸਾ ਦੇ ਐਸਐਸਪੀ ਨੂੰ ਸੌਂਪਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਇਸ ਘਟਨਾ ਦੀ ਵਿਸਥਾਰ ਨਾਲ ਜਾਂਚ ਕਰਨ ਬਾਰੇ ਦੱਸਿਆ ਗਿਆ ਹੈ।
Posted on 30th May 2022