ਸਿੱਧੂ ਮੂਸੇਵਾਲਾ ਮਾਮਲੇ ‘ਚ ਹਲਚਲ ਤੇਜ਼, ਲਾਰੈਂਸ ਬਿਸ਼ਨੋਈ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Spread the love

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਮਿਲਿਆ ਰਿਮਾਂਡ
ਨਵੀਂ ਦਿੱਲੀ :
 ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲਿਆ ਹੈ। ਦੱਸ ਦੇਈਏ ਕਿ ਲਾਰੇਂਸ ਬਿਸ਼ਨੋਈ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।

sidhu moose wala case

ਜਾਣਕਾਰੀ ਮੁਤਾਬਕ ਸਪੈਸ਼ਲ ਸੈੱਲ ਮੂਸੇਵਾਲਾ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ। ਸਪੈਸ਼ਲ ਸੈੱਲ ਨੇ ਲਾਰੈਂਸ ਨੂੰ ਪੰਜ ਦਿਨਾਂ ਲਈ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਪੁਲਿਸ ਵੀ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਲਈ ਦਿੱਲੀ ਰਵਾਨਾ ਹੋ ਗਈ ਹੈ। ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

lawrence bishnoi

ਜਿਸ ਲਈ ਸਪੈਸ਼ਲ ਸੈੱਲ ਨੇ ਲਾਰੈਂਸ ਨੂੰ ਪੰਜ ਦਿਨਾਂ ਲਈ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪਟੀਸ਼ਨ ਦਾਇਰ ਕਰਕੇ ਲਾਰੈਂਸ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

lawrence bishnoi’s advocate

ਉਨ੍ਹਾਂ ਕਿਹਾ ਕਿ ਜੇਲ੍ਹ ‘ਚ ਬੰਦ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੈ ਅਤੇ ਉਨ੍ਹਾਂ ਨੂੰ ਡਰ ਹੈ ਕਿ ਜੇਲ੍ਹ ‘ਚ ਪੰਜਾਬ ਪੁਲਿਸ ਵਲੋਂ ਲਾਰੈਂਸ ਦਾ ਐਨਕਾਊਂਟਰ ਕੀਤਾ ਜਾ ਸਕਦਾ ਹੈ ਜਾਂ ਫਿਰ ਵਿਰੋਧੀ ਗੈਂਗ ਲਾਰੈਂਸ ‘ਤੇ ਹਮਲਾ ਕਰ ਸਕਦੇ ਹਨ।

Posted on 31st May 2022

Latest Post