18 MAY 2023:-
ਪੱਛਮੀ ਬੰਗਾਲ ਸਰਕਾਰ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ (Sourav Ganguly) ਦੀ ਸੁਰੱਖਿਆ ਨੂੰ ‘ਜ਼ੈੱਡ’ ਸ਼੍ਰੇਣੀ ਵਿੱਚ ਅੱਪਗ੍ਰੇਡ ਕਰਨ ਦਾ ਫੈਸਲਾ ਕੀਤਾ ਹੈ।
ਗਾਂਗੁਲੀ ਨੂੰ ਪਹਿਲਾਂ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮਿਲੀ (Sourav Ganguly Z Plus security) ਸੀ ਅਤੇ ਇਸ ਦੀ ਮਿਆਦ ਖਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਉਨ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਗਿਆ ਸੀ।
ਨਵੇਂ ਸੁਰੱਖਿਆ ਪ੍ਰਬੰਧਾਂ ਤਹਿਤ ਬੀਸੀਸੀਆਈ ਦੇ ਸਾਬਕਾ ਪ੍ਰਧਾਨ ਦੀ ਸੁਰੱਖਿਆ ਵਿਚ ਅੱਠ ਤੋਂ 10 ਪੁਲਿਸ ਕਰਮੀ ਤਾਇਨਾਤ ਰਹਿਣਗੇ। ਗਾਂਗੁਲੀ ਨੂੰ Y-ਸ਼੍ਰੇਣੀ ਦੇ ਸੁਰੱਖਿਆ ਘੇਰੇ ਵਿੱਚ ਤਿੰਨ ਪੁਲਿਸ ਕਰਮੀ ਮਿਲੇ ਸਨ। ਉਨ੍ਹਾਂ ਦੀ ਰਿਹਾਇਸ਼ ‘ਤੇ ਇੰਨੀ ਹੀ ਗਿਣਤੀ ‘ਚ ਸੁਰੱਖਿਆ ਕਰਮਚਾਰੀਆਂ ਰਹਿੰਦੇ ਹਨ।
Posted on 18th May 2023