ਸੰਨੀ ਦਿਓਲ ਦੀ ਫਿਲਮ ‘ਗਦਰ-2’ ਦੇ ਸੀਨ ਨੂੰ ਲੈ ਕੇ ਛਿੜਿਆ ਵਿਵਾਦ, ਗੁਰਦੁਆਰੇ ‘ਚ ਫਿਲਮਾਏ ਗਏ ਸੀਨ ‘ਤੇ SGPC ਭੜਕੀ..
ਆਉਣ ਵਾਲੀ ਫਿਲਮ ‘ਗਦਰ-2’ (Gadar-2 Film Scene Controversy) ਦੇ ਇਕ ਸੀਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਿਸ਼ਾਨੇ ਉਤੇ ਆ ਗਏ ਹਨ। ਇਸ ਸੀਨ ਨੂੰ ਲੈ ਕੇ ਸੰਨੀ ਦਿਓਲ ਵਿਵਾਦਾਂ ‘ਚ ਘਿਰ ਗਏ ਹਨ। ਸ਼੍ਰੋਮਣੀ ਕਮੇਟੀ ਨੇ ਫਿਲਮ ਦੇ ਉਸ ਸੀਨ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜਿਸ ‘ਚ ਉਹ ਅਮੀਸ਼ਾ ਪਟੇਲ ਨੂੰ ਗੁਰਦੁਆਰੇ ‘ਚ ਜੱਫੀ ਪਾਉਂਦੀ ਨਜ਼ਰ ਆ ਰਹੇ ਹਨ। ਫਿਲਮ ਦਾ ਇਹ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ, ਜਿਸ ਤੋਂ ਬਾਅਦ SGPC ਐਕਸ਼ਨ ‘ਚ ਆ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੇ ਇਸ ਸੀਨ ’ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਵਿੱਚ ਅਜਿਹੇ ਦ੍ਰਿਸ਼ ਨਹੀਂ ਫਿਲਮਾਏ ਜਾ ਸਕਦੇ। ਜ਼ਿਕਰਯੋਗ ਹੈ ਕਿ 2001 ‘ਚ ਬਣੀ ‘ਗਦਰ-ਏਕ ਪ੍ਰੇਮ ਕਥਾ’ ਦੇ 22 ਸਾਲ ਬਾਅਦ ਇਸ ਫਿਲਮ ਦਾ ਸੀਕਵਲ ਬਣਨ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਫਿਲਮ 11 ਅਗਸਤ ਨੂੰ ਰਿਲੀਜ਼ ਹੋਵੇਗੀ।
MORE LATEST NEWS ON METRO TIMES