ਹਰਿਆਣਾ ਤੋਂ 25 ਸਾਲਾਂ ਮੁੰਡਾ ਗ੍ਰਿਫਤਾਰ, ਕੁੜੀ ਨੇ ਬਣਾ ਦਿੱਤਾ ਪਾਕਿਸਤਾਨੀ ਜਾਸੂਸ : ਹੋਏ ਵੱਡੇ ਖੁਲਾਸੇ

Spread the love

 

ਹਰਿਆਣਾ ਦੇ ਕੈਥਲ ਤੋਂ 25 ਸਾਲ ਦੇ ਸਰਦਾਰ ਮੁੰਡੇ ਦਵਿੰਦਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਉਹ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਸਥਾਨ ਦੇ ਦਰਸ਼ਨ ਕਰਨ ਗਿਆ ਸੀ, ਜਿੱਥੇ ਇੱਕ ਕੁੜੀ ਨੇ ਉਸ ਨੂੰ ਹਨੀਟ੍ਰੈਪ ਵਿੱਚ ਫਸਾ ਲਿਆ। ਇਸ ਤੋਂ ਬਾਅਦ ਉਸ ਨੇ ਉਸ ਨੂੰ 7 ਦਿਨ ਆਪਣੇ ਕੋਲ ਰੱਖਿਆ।
ਕੁੜੀ ਨੇ ਉਸ ਨੂੰ ਪਾਕਿਸਤਾਨ ਵਿੱਚ ਜਾਸੂਸੀ ਦੀ ਟ੍ਰੇਨਿੰਗ ਦਿਵਾਈ। ਫਿਰ ਉਸਦਾ ਸੰਪਰਕ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ 5 ਏਜੰਟਾਂ ਨਾਲ ਹੋਇਆ। ਕੁੜੀ ਨੇ ਉਸ ਨੂੰ ਇਹ ਕਹਿ ਕੇ ਭਰਮਾਇਆ ਕਿ ਜੇ ਉਹ ਉਸਨੂੰ ਗੁਪਤ ਜਾਣਕਾਰੀ ਦੇਵੇਗਾ ਤਾਂ ਉਹ ਉਸ ਦੀ ਫ੍ਰੈਂਡਸ਼ਿਪ ਸੁੰਦਰ ਕੁੜੀਆਂ ਨਾਲ ਦੋਸਤੀ ਕਰਵਾਏਗੀ। ਇਸ ਤੋਂ ਇਲਾਵਾ ਉਸ ਨੂੰ ਪੈਸੇ ਵੀ ਮਿਲਣਗੇ।
ਨੌਜਵਾਨ ਲਾਲਚ ਵਿਚ ਆ ਗਿਆ ਅਤੇ ਫੌਜ ਨਾਲ ਸਬੰਧਤ ਜਾਣਕਾਰੀ ਭੇਜਣ ਲੱਗ ਪਿਆ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫੋਟੋ ਪੋਸਟ ਕਰਨ ਤੋਂ ਬਾਅਦ ਪੁਲਿਸ ਨੇ ਕੈਥਲ ਦੇ ਗੁਹਲਾ ਪੁਲਿਸ ਸਟੇਸ਼ਨ ਵਿੱਚ ਉਸ ਨੌਜਵਾਨ ਵਿਰੁੱਧ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪਰ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਉਹ ਪਾਕਿਸਤਾਨ ਲਈ ਜਾਸੂਸੀ ਕਰ ਰਿਹਾ ਸੀ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਪਹਿਲਾਂ ਹੀ ਪਟਿਆਲਾ ਕੈਂਟ ਇਲਾਕੇ ਦੀ ਜਾਣਕਾਰੀ ਅਤੇ ਤਸਵੀਰਾਂ ਆਈਐਸਆਈ ਏਜੰਟਾਂ ਨੂੰ ਭੇਜ ਚੁੱਕਾ ਸੀ। ਇਸ ਤੋਂ ਬਾਅਦ ਉਸ ਨੇ ਮੋਬਾਈਲ ਤੋਂ ਡਾਟਾ ਡਿਲੀਟ ਕਰ ਦਿੱਤਾ। ਪੁਲਿਸ ਹੁਣ ਉਸ ਦੇ ਬੈਂਕ ਖਾਤੇ ਦੀ ਜਾਣਕਾਰੀ ਅਤੇ ਡਿਲੀਟ ਕੀਤੇ ਡਾਟਾ ਨੂੰ ਮੁੜ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Posted on 17th May 2025

Latest Post