ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਡੂੰਘੇ ਬੋਰਵੈੱਲ ’ਚ ਡਿੱਗਿਆ 6 ਸਾਲਾ ਮਾਸੂਮ, ਰੈਸਕਿਊ ਆਪ੍ਰੇਸ਼ਨ ਜਾਰੀ

Spread the love

ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਗੜ੍ਹਦੀਵਾਲਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ  ਇਕ 6 ਸਾਲਾ ਬੱਚਾ ਬੋਰਵੈੱਲ ਵਿਚ ਡਿੱਗ ਗਿਆ। ਇਹ ਘਟਨਾ ਬੈਰਮਪੁਰ ’ਚ ਵਾਪਰੀ।

ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ। ਪਿੰਡ ਵਾਸੀ ਆਪਣੇ ਪੱਧਰ ’ਤੇ ਫਿਲਹਾਲ ਬੱਚੇ ਨੂੰ ਕੱਢਣ ਦੇ ਉੱਦਮ ਕਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ 6 ਵਰ੍ਹਿਆਂ ਦਾ ਬੱਚਾ ਆਵਾਰਾ ਕੁੱਤੇ ਤੋਂ ਬਚਦਾ ਹੋਇਆ ਬੋਰਵੈੱਲ ’ਚ ਜਾ ਡਿੱਗਿਆ। ਇਹ ਬੋਰਵੈੱਲ ਲਗਭਗ 100 ਫੁੱਟ ਦੇ ਕਰੀਬ ਹੈ।

ਸੂਚਨਾ ਮਿਲਣ ’ਤੇ ਆਸਰਾ ਸੰਸਥਾ ਦੇ ਮੁਖੀ ਮਨਜੋਤ ਸਿੰਘ ਤਲਵੰਡੀ ਅਤੇ ਹੋਰ ਪਿੰਡ ਵਾਸੀਆਂ ਵੱਲੋਂ ਬੱਚੇ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦੇ ਦਿੱਤੀ ਗਈ।

Posted on 22nd May 2022

Latest Post