3 ਕਰੋੜ ਪੰਜਾਬੀਆਂ ਦੀਆਂ ਮੁਸ਼ਕਲਾਂ ਇੱਕ ਵਿਅਕਤੀ ਨਹੀਂ ਸਗੋਂ ਮਿਲ ਕੇ ਹੱਲ ਕੀਤੀਆਂ ਜਾ ਸਕਦੀਆਂ ਹਨ – Navjot Singh Sidhu

Spread the love

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਚੰਡੀਗੜ੍ਹ ਵਿਖੇ ਜਨਤਾ ਦਰਬਾਰ ਲਗਾਇਆ ਗਿਆ ਜਿਥੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਦੱਸ ਦੇਈਏ ਕਿ ਮੁੱਖ ਮੰਤਰੀ (CM Mann) ਵਲੋਂ ਲਗਾਏ ਇਸ ਜਨਤਾ ਦਰਬਾਰ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਅਤੇ ਕਈਆਂ ਦੀਆਂ ਮੁਸ਼ਕਲਾਂ ਨੂੰ ਮੌਕੇ ‘ਤੇ ਹੱਲ ਕੀਤਾ ਗਿਆ।ਜਾਣਕਾਰੀ ਅਨੁਸਾਰ ਕਈ ਨੌਜਵਾਨਾਂ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਵੀ ਦਿਤੇ ਗਏ ਹਨ।  ਭਾਵੇਂ ਕਿ ‘ਮਾਨ’ ਸਰਕਾਰ ਪੜਾਅ ਵਾਰ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਯਤਨ ਕਰ ਰਹੀ ਹੈ ਪਰ ਵਿਰੋਧੀਆਂ ਵਲੋਂ ਕਦੇ ਤੰਜ਼ ਅਤੇ ਕਦੇ ਸੁਝਾਅ ਦਿਤੇ ਜਾਂਦੇ ਰਹਿੰਦੇ ਹਨ।

ਇਸ ਦੇ ਚਲਦੇ ਹੀ ਹੁਣ PPCC ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਸਲਾਹ ਦਿਤੀ ਹੈ। ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਜੀ, ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਵਿਧਾਇਕਾਂ ਸਮੇਤ ਸਰਕਾਰੀ ਅਧਿਕਾਰੀਆਂ ਦੀ ਸ਼ਮੂਲੀਅਤ ਹੋਵੇ।

ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਕਿ ਸ਼ਕਤੀ ਦਾ ਵਿਕੇਂਦਰੀਕਰਨ ਲੋਕਤੰਤਰ ਦਾ ਅਸਲ ਤੱਤ ਹੈ। ਇਸ ਲਈ ਸਿਰਫ ਇੱਕ ਵਿਅਕਤੀ 3 ਕਰੋੜ ਪੰਜਾਬੀਆਂ ਦੀਆਂ ਸਮੱਸਿਆਵਾਂ ਹੱਲ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਆਉਣ ਵਾਲਿਆਂ ਸਮੱਸਿਆਵਾਂ ਦੇ ਹੱਲ ਲਈ ਸਾਰਿਆਂ ਨੂੰ ਇਕੱਠੇ ਰੂਪ ਵਿਚ ਯਤਨ ਕਰਨ ਦੀ ਲੋੜ ਹੈ ਕਿਉਂਕਿ ਇੱਕ ਸਮੂਹਿਕ ਯਤਨ ਹਰ ਪ੍ਰੇਸ਼ਾਨੀ ਦੂਰ ਕਰ ਸਕਦਾ ਹੈ।

Posted on 16th May 2022

Latest Post