ਲਾਰੈਂਸ ਬਿਸ਼ਨੋਈ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਜ

Spread the love

ਪੰਜਾਬ ਪੁਲਿਸ ਨੇ ਹਾਈਕੋਰਟ ‘ਚ ਕੀਤਾ ਜਵਾਬ ਦਾਖ਼ਲ- ‘ਮੂਸੇਵਾਲਾ ਮਾਮਲੇ ‘ਚ ਦਰਜ FIR ਵਿਚ ਨਹੀਂ ਹੈ ਲਾਰੈਂਸ ਬਿਸ਼ਨੋਈ ਦਾ ਨਾਮ’
ਦਿੱਲੀ ਸਪੈਸ਼ਲ ਸੈੱਲ ਦੀ ਹਿਰਾਸਤ ਵਿਚ ਹੈ ਲਾਰੈਂਸ ਬਿਸ਼ਨੋਈ
ਚੰਡੀਗੜ੍ਹ :
 ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਸ ਨੂੰ ਉਸ ਦੇ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਨਾ ਲਿਆਉਣ ਦੀ ਪਟੀਸ਼ਨ ਖਾਰਜ ਕਰ ਦਿੱਤੀ। ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਪੰਜਾਬ ਪੁਲਿਸ ਉਸ ਨੂੰ ਪੰਜਾਬ ਲਿਆ ਕੇ ਐਨਕਾਊਂਟਰ ਕਰ ਸਕਦੀ ਹੈ। ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਦਾ ਨਾਂ ਐਫਆਈਆਰ ਵਿੱਚ ਵੀ ਨਹੀਂ ਹੈ। ਨਾ ਹੀ ਪੰਜਾਬ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਹੈ।

Punjab and Haryana High Court

ਇਸ ‘ਤੇ ਹਾਈਕੋਰਟ ਨੇ ਕਿਹਾ ਕਿ ਲਾਰੈਂਸ ਦੀ ਪਟੀਸ਼ਨ ਪਰਿਪੱਕ ਨਹੀਂ ਯਾਨੀ ਪ੍ਰੀਮਿਚਿਊਰ ਹੈ। ਫਿਲਹਾਲ ਰਿਕਾਰਡ ‘ਤੇ ਕੁਝ ਨਹੀਂ ਹੈ, ਇਸ ਲਈ ਅਜਿਹੀ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ। ਫਿਲਹਾਲ ਲਾਰੈਂਸ 5 ਦਿਨ ਦੇ ਰਿਮਾਂਡ ‘ਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਕੋਲ ਹੈ। ਰਿਮਾਂਡ ਖ਼ਤਮ ਹੁੰਦੇ ਹੀ ਉਹ ਪੰਜਾਬ ਪੁਲਿਸ ਅਦਾਲਤ ਤੋਂ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰੇਗੀ।

Sidhu Moose Wala

ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਐਤਵਾਰ ਸ਼ਾਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਤੋਂ ਬਾਅਦ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਦਾ ਖਾਸ ਹੈ।

Lawrence Bishnoi

ਇਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਸ਼ਾਹਰੁਖ ਤੋਂ ਕੀਤੀ ਗਈ ਪੁੱਛਗਿੱਛ ਦੇ ਵੇਰਵੇ ਸਾਹਮਣੇ ਆਏ ਹਨ। ਸ਼ਾਹਰੁਖ ਨੇ ਕਿਹਾ ਕਿ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਤਿਹਾੜ ਜੇਲ ‘ਚ ਰਚੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵਕੀਲਾਂ ਰਾਹੀਂ ਪਾਈ ਪਟੀਸ਼ਨ ‘ਚ ਦਲੀਲ ਦਿੱਤੀ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬ ਦਾ ਮਾਹੌਲ ਬਦਲ ਗਿਆ ਹੈ।

ਸਰਕਾਰ ਸਿਆਸੀ ਹਾਲਾਤ ਸੁਧਾਰਨ ਲਈ ਉਸ ਦਾ ਫਰਜ਼ੀ ਮੁਕਾਬਲਾ ਕਰਵਾ ਸਕਦੀ ਹੈ। ਇਸ ਲਈ ਪੰਜਾਬ ਲਈ ਉਸ ਦੇ ਪ੍ਰੋਡਕਸ਼ਨ ਵਾਰੰਟ ਨਾ ਦਿੱਤੇ ਜਾਣ। ਜੇਕਰ ਉਸ ਨੂੰ ਪੰਜਾਬ ਭੇਜਿਆ ਜਾਂਦਾ ਹੈ ਤਾਂ ਦਿੱਲੀ ਪੁਲਿਸ ਦੀ ਸੁਰੱਖਿਆ ਦਿੱਤੀ ਜਾਵੇ। ਉਸ ਤੋਂ ਦਿੱਲੀ ਜਾਂ ਕਿਸੇ ਹੋਰ ਸੂਬੇ ਵਿਚ ਪੁੱਛਗਿੱਛ ਹੋਣੀ ਚਾਹੀਦੀ ਹੈ, ਪੰਜਾਬ ਵਿਚ ਨਹੀਂ। ਉਸ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।

Posted on 2nd June 2022

Latest Post