ਭਲਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ CM ਮਾਨ

Spread the love

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 3 ਜੂਨ ਸਵੇਰੇ 8 ਵਜੇ ਜ਼ਿਲ੍ਹਾ ਮਾਨਸਾ ਦੇ ਪਿੰਡ ਮੂਸਾ ਜਾਣਗੇ। ਇਸ ਮੌਕੇ ਮੁੱਖ ਮੰਤਰੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ ਅਤੇ ਉਹਨਾਂ ਦਾ ਦੁੱਖ ਵੰਡਾਉਣਗੇ। ਇਸ ਤੋਂ ਪਹਿਲਾਂ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਪਿੰਡ ਮੂਸਾ ਪਹੁੰਚੇ। ਸੁਨੀਲ ਜਾਖੜ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਉਹਨਾਂ ਨਾਲ ਮੌਜੂਦ ਸਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਸਿੱਧੂ ਦੇ ਘਰ ਪਹੁੰਚੇ ਸਨ।

ਉਧਰ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਿਚ ਬਦਲਾਅ ਕੀਤਾ ਗਿਆ ਹੈ। ਹੁਣ ਇਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਕਰਨਗੇ। ਐਸਆਈਟੀ ਦੀ ਅਗਵਾਈ ਪੰਜਾਬ ਆਰਮਡ ਪੁਲਿਸ ਦੇ ਆਈਜੀ ਜਸਕਰਨ ਸਿੰਘ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਏਜੀਟੀਐਫ ਦੇ ਏਆਈਜੀ ਗੁਰਮੀਤ ਚੌਹਾਨ, ਮਾਨਸਾ ਦੇ ਐਸਐਸਪੀ ਗੌਰਵ ਤੁਰਾ, ਐਸਪੀ ਇਨਵੈਸਟੀਗੇਸ਼ਨ ਮਾਨਸਾ, ਡੀਐਸਪੀ ਡਿਟੈਕਟਿਵ ਬਠਿੰਡਾ ਅਤੇ ਮਾਨਸਾ ਦੇ ਸੀਆਈਏ ਇੰਚਾਰਜ ਨੂੰ ਮੈਂਬਰ ਬਣਾਇਆ ਗਿਆ ਹੈ।

Posted on 2nd June 2022

Latest Post