ਮਰਹੂਮ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਬਣੇਗਾ ਕੈਂਸਰ ਹਸਪਤਾਲ ਅਤੇ ਖੇਡ ਸਟੇਡੀਅਮ

Spread the love

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਉਨ੍ਹਾਂ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਵੀ ਭਰੋਸਾ ਦਿਵਾਇਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਯੂਥ ਆਗੂ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਮਾਨਸਾ ‘ਚ ਕੈਂਸਰ ਹਸਪਤਾਲ ਅਤੇ ਖੇਡ ਸਟੇਡੀਅਮ ਬਣੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਰਹੂਮ ਸਿੱਧੂ ਮੂਸੇਵਾਲਾ ਦਾ ਨਾਮ ਰਹਿੰਦੀ ਦੁਨੀਆਂ ਤੱਕ ਅਮਰ ਰਹੇਗਾ, ਇਸੇ ਲਈ ਕੈਂਸਰ ਹਸਪਤਾਲ ਅਤੇ ਖੇਡ ਸਟੇਡੀਅਮ ਉਨ੍ਹਾਂ ਦੇ ਨਾਂ ‘ਤੇ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਮੇਰਾ ਛੋਟਾ ਭਰਾ ਸੀ ਅਤੇ ਮੈਂ ਪਰਿਵਾਰ ਦੇ ਨਾਲ ਹਾਂ, ਜਦੋਂ ਵੀ ਪਰਿਵਾਰ ਨੂੰ ਲੋੜ ਪਈ ਤਾਂ ਮੈਂ ਪਰਿਵਾਰ ਦੇ ਨਾਲ ਖੜ੍ਹਾਂਗਾ।

CM ਮਾਨ ਨੇ ਕਿਹਾ ਕਿ ਸਿੱਧੂ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜਲਦ ਹੀ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।  ਇਸ ਤੋਂ ਇਲਾਵਾ ਮਰਹੂਮ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਮਿਊਜ਼ਿਕ ਅਕੈਡਮੀ ਬਣਾਉਣ ਦੀ ਗੱਲ ਵੀ ਕਹੀ ਜਾ ਰਹੀ ਹੈ ਅਤੇ ਇਸ ਬਾਰੇ ਵੀ ਸਰਕਾਰ ਜਲਦ ਹੀ ਐਲਾਨ ਕਰ ਸਕਦੀ ਹੈ।

Posted on 3rd June 2022

Latest Post