ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸੋਮਵਾਰ ਰਾਤ ਨੂੰ ਅਚਾਨਕ ਵਿਗੜ ਗਈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । PGI ਹਸਪਤਾਲ ਦੇ ਕਾਰਡੀਓਲਾਜੀ ਵਾਰਡ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਰਾਤ ਕਰੀਬ 10 ਵਜੇ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ । ਡਾਕਟਰਾਂ ਅਨੁਸਾਰ ਦੇਰ ਸ਼ਾਮ ਛਾਤੀ ਵਿੱਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਦੇ ਐਡਵਾਂਸ ਕਾਰਡੀਅਕ ਸੈਂਟਰ ਵਿੱਚ ਚੈਕਅੱਪ ਲਈ ਲਿਆਂਦਾ ਗਿਆ।
ਇਸ ਦੌਰਾਨ ਡਾਕਟਰਾਂ ਨੇ ਉਨ੍ਹਾਂ ਦੇ ਹਾਰਟ ਦੀ ECG ਕਰ ਕੇ ਉਨ੍ਹਾਂ ਨੂੰ ਦਾਖ਼ਲ ਕਰ ਲਿਆ । ਉਹ 94 ਸਾਲ ਦੇ ਹਨ । ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਦੇ ਐਡਵਾਂਸ ਕਾਰਡਿਅਕ ਸੈਂਟਰ ਦੀ ਤੀਜੀ ਮੰਜ਼ਿਲ ’ਤੇ ਸਥਿਤ ਪ੍ਰਾਈਵੇਟ ਵਾਰਡ ਨੰਬਰ 17 ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਇਸ ਦੌਰਾਨ ਉਨ੍ਹਾਂ ਦੇ ਨਾਲ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵੀ ਮੌਜੂਦ ਰਹੇ ।
Posted on 7th June 2022