ਸਿੱਧੂ ਮੂਸੇਵਾਲਾ ਦੀ ਅੰਤਮ ਰਸਮਾਂ ‘ਚ ਸ਼ਾਮਿਲ ਨਾ ਹੋ ਸਕੇ ਨਵਜੋਤ ਸਿੱਧੂ, ਸੋਸ਼ਲ ਮੀਡੀਆ ‘ਤੇ ਆਖੀ ਇਹ ਗੱਲ

Spread the love

ਪ੍ਰਸਿੱਧ ਗਾਇਕ ਸਵਰਗੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਪਤਨੀ ਨੇ ਸੋਸ਼ਲ ਮੀਡੀਆ ਉਤੇ ਟਵਿੱਟ ਰਾਹੀਂ ਸੰਦੇਸ਼ ਜਾਰੀ ਕੀਤਾ ਹੈ।

ਪ੍ਰਸਿੱਧ ਗਾਇਕ ਸਵਰਗੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਪਤਨੀ ਨੇ ਸੋਸ਼ਲ ਮੀਡੀਆ ਉਤੇ ਟਵਿੱਟ ਰਾਹੀਂ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਉਹ ਸਿੱਧੂ ਮੂਸੇਵਾਲਾ ਦੀ ਅੰਤਮ ਰਸਮਾਂ ਵਿੱਚ ਸ਼ਾਮਿਲ ਨਹੀਂ ਹੋ ਸਕੇ ਪਰ ਤੁਹਾਡੇ ਮਾਪਿਆਂ ਦਾ ਖਿਆਲ ਰੱਖਣ ਦੀ ਕੋਸ਼ਿਸ਼ ਕਰਾਂਗੇ। ਅੱਗੇ ਲਿਖਿਆ ਕਿ ਲੈਜੈਂਡ ਕਰਦੇ ਨਹੀਂ ਮਰਦੇ, ਉਹ ਹਮੇਸ਼ਾ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਦਿਲਾਂ ਵਿਚ ਜਿਊਂਦੇ ਰਹਿੰਦੇ ਹਨ।

ਦੱਸ ਦਈਏ ਕਿ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਕੇ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਉਨ੍ਹਾਂ ਦੀ ਅੰਤਮ ਅਰਦਾਸ ਅਤੇ ਭੋਗ ਸਮਾਗਮ ਮਾਨਸਾ ਦੀ ਅਨਾਜ ਮੰਡੀ ਵਿਖੇ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਸਨ। ਕਾਬਲੇਗੌਰ ਹੈ ਕਿ ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿੱਚ 8 ਸ਼ੂਟਰਾਂ ਦੀ ਗ੍ਰਿਫਤਾਰੀਆਂ ਕਰ ਚੁੱਕੀ ਹੈ। । ਸੂਤਰਾਂ ਦੀ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧਤ ਵੱਖ-ਵੱਖ ਰਾਜਾਂ ਦੇ ਰਹਿਣ ਵਾਲੇ ਇਹ ਸ਼ੂਟਰ ਮੂਸੇਵਾਲਾ ਦੀ ਹੱਤਿਆ ‘ਚ ਸ਼ਾਮਿਲ ਹਨ।  ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੋਮਵਾਰ ਲਾਰੈਂਸ ਬਿਸ਼਼ਨੋਈ ਨੇ ਪੁੱਛਗਿੱਛ ਦੌਰਾਨ ਕਈ ਸੁਰਾਗ ਦਿੱਤੇ ਸਨ।ਉਸ ਨੇ ਹਥਿਆਰ ਸਪਲਾਈ ਕਰਨ ਵਾਲੇ ਬਾਰੇ ਵੀ ਦੱਸਿਆ। ਇਹ ਸ਼ਾਰਪ ਸ਼ੂਟਰ ਸੌਰਵ ਮਹਾਂਕਾਲ, ਮਹਾਰਾਸ਼ਟਰ ਦੇ ਪੁਣੇ ਨਾਲ ਸਬੰਧਤ ਹੈ।

ਅੱਜ ਮਹਾਰਾਸ਼ਟਰ ਤੋਂ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੌਰਵ ਉਰਫ ਮਹਾਂਕਾਲ ਨਾਮ ਦੇ ਇਸ ਸ਼ੂਟਰ ਨੂੰ ਸਥਾਨਕ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

Posted on 8th June 2022

Latest Post