ਚੰਡੀਗੜ੍ਹ: ਪੰਜਾਬ ਦੇ ਵਿਗੜਦੇ ਹਾਲਾਤ ਅਤੇ ਗੈਂਗਸਟਰਾਂ ਦੀਆਂ ਵੱਧ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਸੀ.ਐਮ ਮਾਨ ਨੇ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕਕੇ ਨਾਲ ਮੀਟਿੰਗ ਕੀਤੀ।
ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨਾਲ ਜੋ ਗੈਂਗਸਟਰ ਕੈਨੇਡਾ ਵਿਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ, ਉਨ੍ਹਾਂ ਬਾਰੇ ਚਰਚਾ ਕੀਤੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਨੂੰ ਕਿਸੇ ਤਰੀਕੇ ਵਿਦੇਸ਼ ਤੋਂ ਫੜ੍ਹ ਕੇ ਪੰਜਾਬ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਕੈਨੇਡਾ ਹਾਈ ਕਮਿਸ਼ਨਰ ਨੇ ਵੀ ਇਸ ਮਾਮਲੇ ‘ਤੇ ਧਿਆਨ ਦਿੰਦਿਆਂ ਜਲਦੀ ਹੀ ਇਸ ਦਾ ਹੱਲ ਕਰਨ ਦਾ ਭਰੋਸਾ ਦਵਾਇਆ ਹੈ।
Posted on 10th June 2022