ਗੈਂਗਸਟਰਾਂ ਨੇ ਸਾਬਕਾ ਡਿਪਟੀ CM ਓਪੀ ਸੋਨੀ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਕੀਤੀ ਮੰਗ

Spread the love

ਮੁਹਾਲੀ: ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲੀਆਂ ਹਨ। ਉਸ ਦੇ ਨਿੱਜੀ ਨੰਬਰ ‘ਤੇ ਕਾਲ ਕਰਕੇ ਪੈਸਿਆਂ ਦੀ ਮੰਗ ਕੀਤੀ ਗਈ। ਸਾਬਕਾ ਡਿਪਟੀ ਸੀਐਮ ਸੋਨੀ ਦੀ ਸ਼ਿਕਾਇਤ ’ਤੇ ਥਾਣਾ ਛਾਉਣੀ ਦੀ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੁਝ ਦਿਨ ਪਹਿਲਾਂ ਅਜਨਾਲਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਵੀ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਸਨ।

ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਛਾਉਣੀ ਪੁਲਿਸ ਸਟੇਸ਼ਨ ਵਿੱਚ ਆਪਣੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਉਸ ਨੂੰ ਆਪਣੇ ਨਿੱਜੀ ਨੰਬਰ 9109835900, 9474412975 ਅਤੇ +99464688 ’ਤੇ ਕਈ ਵਟਸਐਪ ਕਾਲਾਂ ਆਈਆਂ ਹਨ। ਜਿਸ ‘ਤੇ ਉਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਅਤੇ ਫਿਰੌਤੀ ਦੀ ਵੀ ਮੰਗ ਕੀਤੀ ਗਈ।

ਪਰ ਉਸ ਨੇ ਅੱਜ ਤੱਕ ਕਿਸੇ ਨੂੰ ਕੋਈ ਪੈਸਾ ਨਹੀਂ ਦਿੱਤਾ। ਉਹ 35 ਸਾਲਾਂ ਤੋਂ ਰਾਜਨੀਤੀ ਵਿੱਚ ਹਨ ਅਤੇ ਡਿਪਟੀ ਸੀਐਮ ਵੀ ਰਹਿ ਚੁੱਕੇ ਹਨ। ਉਹਨਾਂ ਨੇ ਆਪਣੇ ਲਈ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਵੀ ਮੰਗ ਕੀਤੀ ਹੈ। ਧਮਕੀ ਦੇਣ ਵਾਲੇ ਨੇ ਆਪਣੇ ਆਪ ਨੂੰ ਬਿਸ਼ਨੋਈ ਗੈਂਗ ਦੇ ਮੈਂਬਰ ਹੀ ਦੱਸੇ ਜਾ ਰਹੇ ਹਨ।

ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਆਈਪੀਜ਼ ਦੀ ਸੁਰੱਖਿਆ ਘਟਾਉਣ ਤੋਂ ਬਾਅਦ ਸਭ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ। ਪਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਾਰਿਆਂ ਦੀ ਸੁਰੱਖਿਆ ਬਹਾਲ ਹੋ ਗਈ। ਇਸ ਧਮਕੀ ਤੋਂ ਬਾਅਦ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਓਮ ਪ੍ਰਕਾਸ਼ ਸੋਨੀ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Posted on 22nd June 2022

Latest Post