ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ CM ਦਾ ਵੱਡਾ ਬਿਆਨ..
ਪਟਿਆਲਾ- ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਿਕ ਲਾਹਨਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁਢਲਾ ਫਰਜ਼ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸੂਬਾ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ।
ਇਹ CM ਦਾ ਵੱਡਾ ਬਿਆਨ ਆਇਆ ਹੈ ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ|
MORE LATEST NEWS ON METRO TIMES (FACEBOOK)